ਲੁੱਟਾਂ ਖੋਹਾਂ ਠਗੀਆ ਅਤੇ ਚੋਰੀਆਂ ਨੂੰ ਰੋਕਣ ਰਹੀ ਪੁਲਿਸ ਦਾ ਮੁਹਿੰਮ

ਹੁਸ਼ਿਆਰਪੁਰ- ਮਾਨਯੋਗ ਐਸ.ਐਸ.ਪੀ ਸਾਹਿਬ ਸ਼੍ਰੀ ਸੁਰਿੰਦਰ ਲਾਂਭਾ IPS ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਇਲਾਕਾ ਥਾਣਾ ਵਿੱਚ ਵੱਧ ਰਹੀਆ ਲੂਟਾ, ਖੋਹਾਂ, ਠੱਗਿਆ ਅਤੇ ਚੋਰੀ ਦੀਆ ਵਾਰਦਾਤਾ ਨੂੰ ਠੱਲ ਪਾਉਣ ਲਈ ਚਲਾਈ ਸ਼ਪੈਸ਼ਲ ਮੁਹਿੰਮ ਤਹਿਤ ਉਪ ਕਪਤਾਨ ਪੁਲਿਸ ਸਬ-ਡਵੀਜਨ ਟਾਂਡਾ ਜੀ ਦੀਆ ਹਦਾਇਤਾ ਮੁਤਾਬਿਕ ਐਸ.ਆਈ ਪ੍ਰਵਿੰਦਰ ਸਿੰਘ ਵਧੀਕ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਯੋਗ ਅਗਵਾਈ ਹੇਠ ਗੜਦੀਵਾਲਾ ਪੁਲਿਸ ਵੱਲੋਂ ਮੁਕੱਦਮਾ ਨੰਬਰ 115 ਮਿਤੀ 12.12.2023 ਅ:ਧ 379,420,120-ਬੀ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਵਿੱਚ ਲੋੜੀਦਾ ਦੋਸ਼ੀ ਸ਼ਰਨਜੀਤ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਜੀਆ ਸਹੋਤਾ ਕਲਾਂ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਨੇ ਆਪਣੇ ਹੋਰ ਸਾਥੀਆ ਨਾਲ ਮਿਲ ਕੇ ਮ੍ਰਿਤਕ ਗੁਰਿੰਦਰਜੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਜੀਆ ਸਹੋਤਾ ਕਲਾਂ ਥਾਣਾ ਗੜਦੀਵਾਲਾ ਦੇ ਖਾਤੇ ਵਿੱਚੋ 1,25,55,127 ਰੁਪਏ ਦੀ ਠੱਗੀ ਮਾਰੀ ਸੀ ਜਿਸਦੀ ਪੁਲਿਸ ਨੂੰ ਭਾਲ ਸੀ । ਦੋਸ਼ੀ ਸ਼ਰਨਜੀਤ ਸਿੰਘ ਉਕਤ ਨੂੰ ਮਿਤੀ 15.12.2023 ਨੂੰ ਗ੍ਰਿਫਤਾਰ ਜਾ ਚੁੱਕਾ ਹੈ। ਜਿਸ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਕ ਕਰਕੇ ਬਾਕੀ ਦੋਸ਼ੀਆਨ ਬਾਰੇ ਪਤਾ ਜੋਈ ਕੀਤੀ ਜਾਵੇਗੀ।

Leave a Comment

Your email address will not be published. Required fields are marked *

Scroll to Top