Click on the Edit Content button to edit/add the content.

ਚੋਣ ਅਮਲੇ ਦੀ ਮਿਹਨਤ ਰੰਗ ਲਿਆਈ:  ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ 100% ਡਿਜਟਾਈਜ਼ੇਸ਼ਨ ਮੁਕੰਮਲ: ਸੀਈਓ: ਸੀ.ਈ.ਓ. ਅਨਿੰਦਿਤਾ ਮਿਤਰਾ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ ਨੇ ਸੂਬੇ ਦੇ  ਸਾਰੇ ਵਿਧਾਨ ਸਭਾ ਹਲਕਿਆਂ ਵਿਚ  ਘਰੋਂ-ਘਰੀਂ ਗਣਨਾ ਪੜਾਅ ਤਹਿਤ ਨਿਰਧਾਰਤ ਸਮਾਂ-ਸੀਮਾ ਤੋਂ ਪਹਿਲਾਂ ਹੀ ਗਣਨਾ ਫਾਰਮਾਂ ਦੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਿਆ ਹੈ। ਪੰਜਾਬ ਰਾਜ ਵਿੱਚ ਘਰੋਂ ਘਰੀਂ ਗਣਨਾ ਪ੍ਰੀਕਿਰਿਆ ਦਾ 39ਵਾਂ ਦਿਨ ਸੀ।


ਸੂਬੇ ਦੇ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਇਨ੍ਹਾਂ ਸਾਰੇ ਵਿਧਾਨ ਸਭਾ ਹਲਕਿਆਂ ਦੇ ਜ਼ਿਲ੍ਹਾ ਚੋਣ ਅਧਿਕਾਰੀ, ਈ.ਆਰ.ਓ, ਏ.ਈ.ਆਰ.ਓਜ਼. ਸੁਪਰਵਾਈਜ਼ਰ ਅਤੇ ਬੀ.ਐਲ.ਓਜ਼.ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਵੱਡ ਆਕਾਰੀ ਕੰਮ ਵਿਚ ਲੱਗੇ ਪੰਜਾਬ ਰਾਜ ਦੇ ਚੋਣ ਅਮਲੇ ਦੀ ਇਸ ਕਾਰਜ਼ ਪ੍ਰਤੀ ਸਮਰਪਣ ਭਾਵਨਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਲਈ ਸਮੁੱਚਾ ਚੋਣ ਅਮਲਾ ਵਧਾਈ ਦਾ ਪਾਤਰ ਹੈ।

Table of Contents

Scroll to Top