ਬਰਨਾਲਾ(ਬਿਊਰੋ ਰਿਪੋਰਟ) – ਬਰਨਾਲਾ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਇੱਕ ਅੰਤਰਰਾਜੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦਿਆਂ 2100 ਕਿਲੋ ਭੁੱਕੀ ਬਰਾਮਦ ਕੀਤੀ ਹੈ ਅਤੇ ਸਿਰਸਾ, ਹਰਿਆਣਾ ਦੇ ਵਿਕਰਮ ਕੁਮਾਰ ਨੂੰ ਗ੍ਰਿਫਤਾਰ ਕੀਤਾ ਹੈ। ਥਾਣਾ ਧਨੌਲਾ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਫਾਰਵਰਡ ਅਤੇ ਬੈਕਵਰਡ ਲਿੰਕੇਜ ਲਈ ਹੋਰ ਜਾਂਚ ਜਾਰੀ ਹੈ । ਪੰਜਾਬ ਪੁਲੀਸ ਸਾਡੇ ਰਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।

















































