ਪਲੇਸਮੈਂਟ ਕੈਂਪ ਦੌਰਾਨ 22 ਉਮੀਦਵਾਰ ਨੌਕਰੀਆਂ ਲਈ ਸ਼ਾਰਟਲਿਸਟ

ਜਲੰਧਰ, 23 ਅਗਸਤ :- ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸ਼ੁੱਕਰਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਲੇਸਮੈਂਟ ਕੈਂਪ ਲਾਇਆ ਗਿਆ, ਜਿਸ ਵਿੱਚ ਵੱਖ-ਵੱਖ ਕੰਪਨੀਆਂ ਵੱਲੋਂ 22 ਉਮੀਦਵਾਰਾਂ ਨੂੰ ਨੌਕਰੀਆਂ ਲਈ ਸ਼ਾਰਟਲਿਸਟ ਕੀਤਾ ਗਿਆ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਅਫ਼ਸਰ ਮੁਕੇਸ਼ ਸਰੰਗਲ ਨੇ ਦੱਸਿਆ ਕਿ ਬਿਊਰੋ ਦੇ ਦਫ਼ਤਰ ਵਿਖੇ ਲਗਾਏ ਗਏ ਕੈਂਪ ਦੌਰਾਨ ਆਈ.ਸੀ.ਆਈ.ਸੀ.ਆਈ. ਬੈਂਕ, ਫਲਿੱਪ ਕਾਰਟ ਅਤੇ ਆਈ-ਬੈਕਸ ਵਰਲਡ ਕੰਪਨੀਆਂ ਵੱਲੋਂ ਸ਼ਿਰਕਤ ਕੀਤੀ ਗਈ ਅਤੇ 41 ਉਮੀਦਵਾਰਾਂ ਨੇ ਭਾਗ ਲਿਆ। ਇਨ੍ਹਾਂ ਕੰਪਨੀਆਂ ਵੱਲੋਂ ਇੰਟਰਵਿਊ ਉਪਰੰਤ 22 ਉਮੀਦਵਾਰ ਨੌਕਰੀਆਂ ਲਈ ਸ਼ਾਰਟਲਿਸਟ ਕੀਤੇ ਗਏ।


ਸਰੰਗਲ ਨੇ ਰੋਜ਼ਗਾਰ ਦੇ ਵਧੇਰੇ ਮੌਕਿਆਂ ਲਈ ਨੌਜਵਾਨਾਂ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸਮੇਂ-ਸਮੇਂ ’ਤੇ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪਲਾਈਨ ਨੰਬਰ 90569-20100 ’ਤੇ ਸੰਪਰਕ ਕਰ ਸਕਦੇ ਹਨ।

Leave a Comment

Your email address will not be published. Required fields are marked *

Scroll to Top