ਜਲੰਧਰ, 11 ਸਤੰਬਰ – ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਬੁੱਧਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ 23 ਉਮੀਦਵਾਰ ਰੋਜ਼ਗਾਰ ਲਈ ਸ਼ਾਰਟਲਿਸਟ ਕੀਤੇ ਗਏ।
ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਲਗਾਏ ਗਏ ਕੈਂਪ ਵਿੱਚ ਸ਼ਿਵ ਐਜੂਕੇਸ਼ਨ ਸੁਸਾਇਟੀ, ਕਿਆਰਾ ਕੰਸਲਟੈਂਸੀ, ਐਸ.ਐਸ.ਵੀ. ਇੰਸਟੀਚਿਊਟ ਅਤੇ ਆਦਿਤਿਆ ਬਿਰਲਾ ਕੈਪੀਟਲ ਕੰਪਨੀਆਂ ਪੁੱਜੀਆਂ ਅਤੇ 40 ਉਮੀਦਵਾਰਾਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 23 ਉਮੀਦਵਾਰ ਵੱਖ-ਵੱਖ ਕੰਪਨੀਆਂ ਵੱਲੋਂ ਨੌਕਰੀਆਂ ਲਈ ਸ਼ਾਰਟਲਿਸਟ ਕੀਤੇ ਗਏ।
ਡਿਪਟੀ ਡਾਇਰੈਕਟਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਧੇਰੇ ਮੌਕਿਆਂ ਲਈ ਬਿਊਰੋ ਵੱਲੋਂ ਸਮੇਂ-ਸਮੇਂ ’ਤੇ ਲਾਏ ਜਾਂਦੇ ਪਲੇਸਮੈਂਟ ਕੈਂਪਾਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 90569-20100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

















































