ਹੁਸ਼ਿਆਰਪੁਰ ਪੁਲਿਸ ਨੇ ਬੋਰੇ ਵਿੱਚ 24 ਬੋਤਲਾਂ ਲਿਜਾ ਰਹੇ ਨੌਜਵਾਨ ਨੂੰ ਕੀਤਾ ਕਾਬੂ

ਹੁਸ਼ਿਆਰਪੁਰ- ਪੰਜਾਬ ਸਰਕਾਰ ਦੀਆ ਹਦਾਇਤਾ ਅਨੁਸਾਰ ਮਾੜੇ ਅਨਸਰਾ ਅਤੇ ਨਸ਼ੇ ਦੇ ਤਸਕਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਾਲੂ ਕੀਤੀ ਗਈ ਹੈ। ਜਿਸ ਅਧੀਨ ਸ੍ਰੀ ਸੁਰੇਂਦਰ ਲਾਂਬਾ IPS ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਵੱਲੋ ਦਿੱਤੇ ਦਿਸ਼ਾ ਨਿਰਦੇਸ਼ਾ ਦੀ ਰਹਿਨੁਮਾਈ ਹੇਠ ਸ਼੍ਰੀ ਸਤੀਸ਼ ਕੁਮਾਰ DSP ਗੜਸ਼ੰਕਰ ਜੀ ਦੀਆ ਹਦਾਇਤਾ ਅਨੁਸਾਰ ਐਸ.ਆਈ. ਰਮਨ ਕੁਮਾਰ ਮੁੱਖ ਅਫਸਰ ਥਾਣਾ ਮਾਹਿਲਪੁਰ ਦੀ ਦੇਖ ਰੇਖ ਹੇਠ ASI ਓਂਕਾਰ ਸਿੰਘ ਇੰਚਾਰਜ ਚੌਕੀ ਸੈਲਾ ਖੁਰਦ ਥਾਣਾ ਮਾਹਿਲਪੁਰ ਸਮੇਤ ਪੁਲਿਸ ਪਾਰਟੀ ਪਿੰਡ ਪੋਸੀ ਨਹਿਰ ਪਾਸ ਪੁੱਜਾ ਤਾਂ ਸਾਹਮਣੇ ਤੇ ਇੱਕ ਨੌਜਵਾਨ ਪੈਦਲ ਹੱਥ ਵਿੱਚ ਵਜਨਦਾਰ ਬੋਰਾ ਚੁੱਕੀ ਆਉਂਦਾ ਦਿਖਾਈ ਦਿੱਤਾ। ਜਿਸ ਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕਰਕੇ ਨਾਮ ਪਤਾ ਪੁਛਿਆ ਜਿਹਨਾ ਨੇ ਆਪਣਾ ਨਾਮ ਸਤਪਾਲ ਪੁੱਤਰ ਗਿਆਨ ਚੰਦ ਵਾਸੀ ਢਾਡਾ ਖੁਰਦ ਥਾਣਾ ਮਾਹਿਲਪੁਰ ਦੱਸਿਆ ਜਿਹਨਾ ਦੀ ਤਲਾਸ਼ੀ ਲੈਣ ਤੇ ਇਸ ਦੇ ਬੋਰਾ ਵਿੱਚੋਂ 24 ਬੋਤਲਾਂ ਮਾਰਕਾ ਸੰਤਰਾ ਫਾਰ ਸੇਲ ਇਨ ਹਿਮਾਚਲ ਪ੍ਰਦੇਸ਼ ਓਨਲੀ ਬ੍ਰਾਮਦ ਹੋਣ ਮੁਕਦਮਾ ਨੰਬਰ 26 ਮਿਤੀ 21.02.2024 /ਧ 61/1/14 ਅਕਸਾਈਜ ਐਕਟ ਥਾਣਾ ਮਾਹਿਲਪੁਰ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀਆ ਪਾਸੋ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Leave a Comment

Your email address will not be published. Required fields are marked *

Scroll to Top