ਸਵਿਫਟ ਡਿਜ਼ਾਇਰ ਗੱਡੀ ਵਿੱਚ ਲੈਕੇ ਜਾ ਰਹੇ 263 ਨਸ਼ੀਲੀ ਗੋਲੀਆਂ ਨੋਜਵਾਨ ਕੀਤੇ ਕਾਬੂ

ਹੋਸ਼ਿਆਰਪੁਰ – ਸ਼੍ਰੀ ਸੁਰੇਦਰਾ ਲਾਬਾ ਆਈ.ਪੀ.ਐਸ/ਐਸ.ਐਸ.ਪੀ ਸਾਹਿਬ ਹੁਸ਼ਿਆਰਪੁਰ ਜੀ ਵਲੋ ਨਸ਼ੇ ਦੇ ਤਸਕਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆਂ ਐਸ.ਪੀ (ਇੰਨਵੈਟੀਗੇਸ਼ਨ) ਦੀ ਨਿਗਰਾਨੀ ਹੇਠ ਅਤੇ ਸ੍ਰੀ ਪਰਵਿੰਦਰ ਸਿੰਘ ਉਪ ਕਪਤਾਨ ਪੁਲਿਸ ਸਬ. ਡਵੀਜਨ ਗੜ੍ਹਸ਼ੰਕਰ ਜੀ ਦੀ ਯੋਗ ਰਹਿਨੁਮਾਈ ਹੇਠ ਇੰਸ: ਗੁਰਿੰਦਰਜੀਤ ਸਿੰਘ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਨੂੰ ਮਿਤੀ 23-6-24 ਨੂੰ ਉਸ ਸਮੇ ਵੱਡੀ ਕਾਮਯਾਬੀ ਮਿਲੀ ਜਦੋ ਇੰਸ:ਕੁਲਦੀਪ ਸਿੰਘ 549/ਜੇ:ਆਰ ਥਾਣਾ ਗੜ੍ਹਸ਼ੰਕਰ ਨੇ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਵਾ ਚੈਕਿੰਗ ਪਿੰਡ ਸਦਰਪੁਰ ਗੜਸ਼ੰਕਰ ਤੋਂ ਇੱਕ ਕਾਰ ਨੰਬਰੀ PB-65-V-8349 ਰੰਗ ਸਿਲਵਰ ਮਾਰਕਾ Swift Dezire ਜਿਸ ਵਿੱਚ ਦੋ ਨੌਜਵਾਨ ਸਵਾਰ ਸਨ ਪੁਲਿਸ ਪਾਰਟੀ ਦੀ ਮਦਦ ਨਾਲ ਬੜੀ ਹੀ ਮੁਸ਼ਤੈਦੀ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ। ਪਹਿਲੇ ਨੌਜਵਾਨ ਨੇ ਆਪਣਾ ਨਾਮ ਗੁਲਸ਼ਨ ਕੁਮਾਰ ਪੁੱਤਰ ਮੰਗਲ ਰਾਮ ਵਾਸੀ ਬਾਰਾਪੁਰ ਥਾਣਾ ਗੜਸ਼ੰਕਰ ਅਤੇ ਨਾਲ ਬੈਠੇ ਨੌਜਵਾਨ ਨੇ ਆਪਣਾ ਨਾਮ ਨਰਿੰਦਰ ਗੌਤਮ ਪੁੱਤਰ ਮਦਨ ਲਾਲ ਵਾਸੀ ਸੜੋਆ ਥਾਣਾ ਪੋਜੇਵਾਲ ਜਿਲਾ ਸ.ਭ.ਸ ਨਗਰ ਦੱਸਿਆ ਜਿਹਨਾ ਦੀ ਗੱਡੀ ਚੈੱਕ ਕਰਨ ਤੇ ਉਸ ਵਿੱਚੋ ਨਸ਼ੀਲੀਆ ਗੋਲੀਆ ਬ੍ਰਾਮਦ ਹੋਈਆ। ਜਿਹਨਾ ਦੀ ਗਿਣਤੀ ਕਰਨ ਤੇ ਕੁੱਲ 263 ਨਸ਼ੀਲੀਆ गेलीभा वेष्टीभा। त्तिमडे भुररभा घर 105 भिडी 23-06-2024 भा/प 22-61-85 भैरु.डी.पी.भैम भैवट ਥਾਣਾ ਗੜਸ਼ੰਕਰ ਜਿਲਾ ਹੁਸ਼ਿਆਰਪੁਰ ਦਰਜ ਰਜਿਸਟਰਡ ਕਰਕੇ ਦੋਸ਼ੀਆਨ ਉਕਤਾ ਨੂੰ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ। ਦੋਸ਼ੀਆ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ ਕਿ ਉਕਤ ਦੋਸ਼ੀ ਇਹ ਗੋਲੀਆ ਕਿਸ ਪਾਸੋ ਖਰੀਦ ਕਰਦੇ ਹਨ ਅਤੇ ਅੱਗੇ ਕਿਹੜੇ ਕਿਹੜੇ ਵਿਅਕਤੀਆ ਨੂੰ ਵੇਚਦੇ ਹਨ।

Leave a Comment

Your email address will not be published. Required fields are marked *

Scroll to Top