ਸਮਾਜ ਦੇ ਵੱਖ-ਵੱਖ ਖੇਤਰਾਂ ’ਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ 5 ਬ੍ਰਹਾਮਣਾਂ ਦਾ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ

ਜਲੰਧਰ, 28 ਅਪ੍ਰੈਲ – ਸਲਾਹਕਾਰ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਪੰਜਾਬ ਸਰਕਾਰ ਦੀਪਕ ਬਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਵਿਭਾਗ ਵਲੋਂ ਭਗਵਾਨ ਸ਼੍ਰੀ ਪਰਸ਼ੂ ਰਾਮ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਚਾਨਣਾ ਪਾਉਣ ਲਈ ਉਹਨਾਂ ਦੇ ਪ੍ਰਕਾਸ਼ ਉਤਸਵ ਮੌਕੇ ਸਥਾਨਕ ਕੇ.ਐਮ.ਵੀ. ਕਾਲਜ, ਜਲੰਧਰ ਵਿਖੇ 29 ਅਪ੍ਰੈਲ 2025 ਨੂੰ ਸਵੇਰੇ 10:30 ਵਜੇ ਰਾਜ ਪੱਧਰੀ ਸਮਾਗਮ ਮਨਾਇਆ ਜਾ ਰਿਹਾ ਹੈ।

ਸ੍ਰੀ ਬਾਲੀ ਨੇ ਅੱਗੇ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਕੈਬਨਿਟ ਦੇ ਮੰਤਰੀ ਅਮਨ ਅਰੋੜਾ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਣਗੇ। ਉਨ੍ਹਾਂ ਇਸ ਮੌਕੇ ਬ੍ਰਹਾਮਣ ਸਭਾਵਾਂ ਅਤੇ ਹੋਰਨਾਂ ਧਾਰਮਿਕ ਜਥੇਬੰਦੀਆਂ ਨੂੰ ਸੱਦਾ ਦਿੱਤਾ ਕਿ ਉਹ ਭਗਵਾਨ ਸ਼੍ਰੀ ਪਰਸ਼ੁ ਰਾਮ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮਨਾਏ ਜਾ ਰਹੇ ਇਸ ਸਮਾਗਮ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮੌਕੇ ਸਮਾਜ ਦੇ ਵੱਖ-ਵੱਖ ਖੇਤਰਾਂ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਪੰਜ ਬ੍ਰਹਾਮਣਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਵੱਖ-ਵੱਖ ਮਾਹਿਰਾਂ ਵਲੋਂ ਭਗਵਾਨ ਸ਼੍ਰੀ ਪਰਸ਼ੁ ਰਾਮ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਲੋਕਾਂ ਨੂੰ ਜਾਣੂੰ ਕਰਵਾਉਣ ਤੋਂ ਇਲਾਵਾ ਭਜਨ ਗਾਇਕ ਰੋਸ਼ਨ ਪ੍ਰਿੰਸ ਵਲੋਂ ਭਜਨ ਗਾਇਨ ਕੀਤਾ ਜਾਵੇਗਾ।
—————-

Leave a Comment

Your email address will not be published. Required fields are marked *

Scroll to Top