ਪੰਜ ਰਾਜਾਂ ਵਿੱਚ ਮੌਸਮ ਦਾ ਮਿਜਾਜ ਬਦਲਿਆ, ਜਾਣੋ ਕਿਹੜੇ ਨੇ ਰਾਜ

ਬਿਊਰੋ ਰਿਪੋਰਟ – ਮੌਸਮ ਵਿਭਾਗ ਨੇ ਇਸ ਹਫ਼ਤੇ ਦੱਖਣੀ ਭਾਰਤ ਦੇ ਪੰਜ ਰਾਜਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਬੰਗਾਲ ਦੀ ਖਾੜੀ ‘ਤੇ ਘੱਟ ਦਬਾਅ ਵਾਲਾ ਖੇਤਰ ਬਣੇਗਾ ਜਿਸ ਨਾਲ ਤੱਟਵਰਤੀ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।

ਅਗਲੇ ਪੰਜ ਦਿਨਾਂ ਦੌਰਾਨ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਪੰਜ ਰਾਜਾਂ ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਕੇਰਲ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਰਾਇਲਸੀਮਾ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਓਡੀਸ਼ਾ ਅਤੇ ਪੱਛਮੀ ਬੰਗਾਲ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

ਇਨ੍ਹਾਂ ਦੋਵਾਂ ਰਾਜਾਂ ਵਿੱਚ 25 ਨਵੰਬਰ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਨੇ ਓਡੀਸ਼ਾ ਦੇ ਛੇ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਹ ਹਨ: ਭਦਰਕ, ਕੇਂਦਰਪਾੜਾ, ਕਟਕ, ਜਗਤਸਿੰਘਪੁਰ, ਪੁਰੀ ਅਤੇ ਗੰਜਮ। ਇਸ ਦੌਰਾਨ ਆਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ 17 ਨਵੰਬਰ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top