ਜਲੰਧਰ ਪੱਛਮੀ ਹਲਕੇ ’ਚ 54.98 ਫੀਸਦੀ ਪੋਲਿੰਗ, ਵੋਟਾਂ ਦੀ ਗਿਣਤੀ 13 ਜੁਲਾਈ ਨੂੰ

ਜਲੰਧਰ, 10 ਜੁਲਾਈ :  ਵਿਧਾਨ ਸਭਾ ਹਲਕਾ 34-ਜਲੰਧਰ ਪੱਛਮੀ (ਅ.ਜ.) ਦੀ ਉਪ ਚੋਣ ਲਈ ਬੁੱਧਵਾਰ ਨੂੰ ਵੋਟਾਂ ਪੈਣ ਦਾ ਕੰਮ ਬੁੱਧਵਾਰ ਨੂੰ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਿਆ। ਹਲਕੇ ਵਿੱਚ 54.98 ਫੀਸਦੀ ਪੋਲਿੰਗ ਦਰਜ ਕੀਤੀ ਗਈ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਉਪ ਚੋਣ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਹੋਈ ਅਤੇ ਵੋਟਿੰਗ ਪ੍ਰਕਿਰਿਆ ਦੌਰਾਨ ਹਿੰਸਾ ਦੀ ਕੋਈ ਘਟਨਾ ਨਹੀਂ ਹੋਈ। ਉਨ੍ਹਾਂ ਅੱਗੇ ਦੱਸਿਆ ਕਿ ਵੋਟਾਂ ਦੀ ਗਿਣਤੀ 13 ਜੁਲਾਈ 2024 ਨੂੰ ਸਵੇਰੇ 8 ਵਜੇ ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਵਿਖੇ ਸ਼ੁਰੂ ਹੋਵੇਗੀ।

ਉਨ੍ਹਾਂ ਹਲਕੇ ਵਿੱਚ ਸਮੁੱਚੀ ਪੋਲਿੰਗ ਪ੍ਰਕਿਰਿਆ ਸੁਚਾਰੂ ਅਤੇ ਨਿਰਵਿਘਨ ਢੰਗ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਸਾਰੇ ਵੋਟਰਾਂ, ਚੋਣ ਅਮਲੇ ਅਤੇ ਸੁਰੱਖਿਆ ਬਲਾਂ ਦਾ ਧੰਨਵਾਦ ਕੀਤਾ।

Leave a Comment

Your email address will not be published. Required fields are marked *

Scroll to Top