ਮੋਹਾਲੀ : ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ‘ਚ ਨਵੇਂ ਸੈਸ਼ਨ 2024-25 ਲਈ ਦਾਖ਼ਲੇ ਦੀ ਜੰਗ ਸ਼ੁਰੂ ਹੋ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ, 8ਵੀਂ ਅਤੇ 12ਵੀਂ ਜਮਾਤ ‘ਚ ਦਾਖ਼ਲਾ ਲੈਣ ਲਈ ਪੰਜਾਬ ਭਰ ਦੇ ਸਰਕਾਰੀ, ਏਡਿਡ, ਐਫੀਲੇਟਿਡ ਅਤੇ ਐਸੋਸੀਏਟਿਡ ਸਕੂਲਾਂ ਲਈ ਆਖ਼ਰੀ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ।
2024-25 ਦੇ ਲਈ ਵਿਦਿਆਰਥੀਆਂ ਦੇ 5ਵੀਂ, 8ਵੀਂ ਅਤੇ 12ਵੀਂ ਜਮਾਤ ‘ਚ ਦਾਖ਼ਲਾ ਲੈਣ ਲਈ 31 ਜੁਲਾਈ ਆਖ਼ਰੀ ਤਾਰੀਖ਼ ਐਲਾਨੀ ਗਈ ਹੈ। ਸਿੱਖਿਆ ਬੋਰਡ ਵੱਲੋਂ ਇਸ ਸਬੰਧ ਵਿੱਚ ਪੰਜਾਬ ਭਰ ਦੇ ਸਮੂਹ ਸਕੂਲਾਂ ਦੇ ਮੁਖੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਨਿਯਮ ਤੋੜਨ ‘ਤੇ ਸਕੂਲਾਂ ‘ਤੇ ਕਾਰਵਾਈ ਕੀਤੀ ਜਾਵੇਗੀ। ਸਕੂਲਾਂ ਨੂੰ ਕਿਹਾ ਗਿਆ ਹੈ ਕਿ ਜਿਸ ਦਿਨ ਵਿਦਿਆਰਥੀ ਦਾਖ਼ਲਾ ਲੈਣਗੇ, ਉਸ ਤੋਂ ਅੱਗੇ ਇਨ੍ਹਾਂ ਵਿਦਿਆਰਥੀਆਂ ਦੀ ਹਾਜ਼ਰੀ 75 ਫ਼ੀਸਦੀ ਹੋਣੀ ਚਾਹੀਦੀ ਹੈ। ਇਸ ਨੂੰ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸਕੂਲ ਹੈੱਡ ਦੀ ਹੋਵੇਗੀ। ਇਨ੍ਹਾਂ ਤਿੰਨ ਕਲਾਸਾਂ ਵਿਚ ਹਰ ਸਾਲ ਕਰੀਬ 8 ਲੱਖ ਵਿਦਿਆਰਥੀ ਹੁੰਦੇ ਹਨ। ਬੋਰਡ ਵੱਲੋਂ ਖ਼ੁਦ ਇਨ੍ਹਾਂ ਵਿਦਿਆਰਥੀਆਂ ਦੀ ਪ੍ਰੀਖਿਆ ਸਬੰਧੀ ਇੰਤਜ਼ਾਮ ਕੀਤੇ ਜਾਂਦੇ ਹਨ।

















































