ਕੇਜਰੀਵਾਲ ਦੀ ਸਿਹਤ ਠੀਕ ਨਹੀਂ ਰਹਿੰਦੀ, ਪਤਨੀ ਦਾ ਦਾਅਵਾ

ਨਵੀਂ ਦਿੱਲੀ :- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਵੀਰਵਾਰ ਨੂੰ ਦਾਅਵਾ ਕੀਤਾ, ਕਿ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ ਅਤੇ ਉਨ੍ਹਾਂ ਨੂੰ ‘ਬਹੁਤ ਪਰੇਸ਼ਾਨ’ ਕੀਤਾ ਜਾ ਰਿਹਾ ਹੈ। ਸੁਨੀਤਾ ਨੇ ਪੱਤਰਕਾਰਾਂ ਨੂੰ ਕਿਹਾ,”ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ। ਉਨ੍ਹਾਂ ਦੇ ਸ਼ੂਗਰ ਲੈਵਲ ‘ਚ ਉਤਾਰ-ਚੜ੍ਹਾਵ ਹੋ ਰਿਹਾ ਹੈ। ਉਨ੍ਹਾਂ ਨੂੰ ਬਹੁਤ ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਹ ਅੱਤਿਆਚਾਰ ਨਹੀਂ ਚੱਲੇਗਾ… ਜਨਤਾ ਜਵਾਬ ਦੇਣਗੇ।”ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਹੁਣ ਖ਼ਤਮ ਹੋ ਚੁੱਕੀ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਸੀ। ਵੀਰਵਾਰ ਨੂੰ ਇੱਥੇ ਦੀ ਇਕ ਅਦਾਲਤ ਨੇ ਮੁੱਖ ਮੰਤਰੀ ਦੀ ਈ.ਡੀ. ਹਿਰਾਸਤ ਇਕ ਅਪ੍ਰੈਲ ਤੱਕ ਵਧਾ ਦਿੱਤੀ।ਕੇਜਰੀਵਾਲ ਦੇ ਮਾਮਲੇ ਦੀ ਸੁਣਵਾਈ ਦੌਰਾਨ ਸੁਨੀਤਾ ਵੀ ਅਦਾਲਤ ‘ਚ ਮੌਜੂਦ ਸੀ।

Leave a Comment

Your email address will not be published. Required fields are marked *

Scroll to Top