ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਅੱਜ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇਕ ਮੁਹਿੰਮ ਸ਼ੁਰੂ ਕੀਤੀ। ਜਿਸ ਦਾ ਨਾਂ ਹੈ ‘ਕੇਜਰੀਵਾਲ ਆਸ਼ੀਰਵਾਦ ਕੈਂਪ’ ਹੈ। ਇਸ ਲਈ ਉਨ੍ਹਾਂ ਨੇ ਇਕ ਵਟਸਐੱਪ ਨੰਬਰ 8297324624 ਵੀ ਜਾਰੀ ਕੀਤਾ ਹੈ। ਕੇਜਰੀਵਾਲ ਜੀ ਨੂੰ ਆਸ਼ੀਰਵਾਦ ਦੇਣ ਲਈ ਤੁਸੀਂ ਇਸ ਵਟਸਐੱਪ ਨੰਬਰ ‘ਤੇ ਮੈਸੇਜ ਕਰੋ।ਇਹ ਵੀ ਦੋਸ਼ ਲਾਇਆ ਕਿ ਈਡੀ ਦਾ ਉਦੇਸ਼ ਆਮ ਆਦਮੀ ਪਾਰਟੀ (ਆਪ) ਨੂੰ ਖ਼ਤਮ ਕਰਨਾ ਹੈ।
ਕੇਜਰੀਵਾਲ ਨੂੰ ਵੀਰਵਾਰ ਨੂੰ ਰਾਊਜ ਐਵੇਨਿਊ ਕੋਰਟ ਤੋਂ ਰਾਹਤ ਨਹੀਂ ਮਿਲੀ। ਕੋਰਟ ਨੇ ਈਡੀ ਰਿਮਾਂਡ ਚਾਰ ਦਿਨ ਲਈ ਵਧਾ ਦਿੱਤੀ। ਸੁਣਵਾਈ ਦੌਰਾਨ ਰਿਮਾਂਡ ਵਧਾਉਣ ਦੀ ਮੰਗ ਕਰਦੇ ਹੋਏ ਜਾਂਚ ਏਜੰਸੀ ਦੇ ਵਕੀਲ ਨੇ ਕਿਹਾ ਕਿ ਮੁੱਖ ਮੰਤਰੀ ਜਾਂਚ ‘ਚ ਸਹਿਯੋਗ ਨਹੀਂ ਕਰ ਰਹੇ ਹਨ। ਮਾਮਲੇ ਨਾਲ ਜੁੜੇ ਕੁਝ ਹੋਰ ਲੋਕਾਂ ਨਾਲ ਮੁੱਖ ਮੰਤਰੀ ਦਾ ਸਾਹਮਣਾ ਕਰਵਾਉਣਾ ਹੈ। ਇਸ ਦੇ ਨਾਲ ਹੀ ਸੁਣਵਾਈ ਦੌਰਾਨ ਮੁੱਖ ਮੰਤਰੀ ਨੇ ਆਪਣਾ ਪੱਖ ਪੇਸ਼ ਕਰਦਿਆਂ ਕਿਹਾ ਕਿ ਆਬਕਾਰੀ ਨੀਤੀ ਬਣਾਉਣ ਸਮੇਂ ਕੋਈ ਘਪਲਾ ਨਹੀਂ ਹੋਇਆ।

















































