ਜਲੰਧਰ/ਚੰਡੀਗੜ੍ਹ :- ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੀਤੇ ਦਿਨ ਧੀ ਨੇ ਜਨਮ ਲਿਆ ਹੈ।ਮੁੱਖ ਮੰਤਰੀ ਭਗਵੰਤ ਮਾਨ ਨਵਜੰਮੀ ਧੀ ਨੂੰ ਗੋਦ ‘ਚ ਚੁੱਕ ਕੇ ਘਰ ਲਈ ਰਵਾਨਾ ਹੋ ਗਏ ਹਨ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਹੁਣ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਡਾ. ਗੁਰਪ੍ਰੀਤ ਕੌਰ ਨੂੰ ਫੋਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਵੀਰਵਾਰ ਨੂੰ ਇਕ ਧੀ ਨੂੰ ਜਨਮ ਦਿੱਤਾ ਹੈ।
ਦੱਸ ਦਈਏ ਕਿ ਭਗਵੰਤ ਮਾਨ ਨੇ ਖ਼ੁਦ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਧੀ ਦੇ ਜਨਮ ਦੀ ਜਾਣਕਾਰੀ ਸਾਂਝੀ ਕੀਤੀ ਸੀ। ਉਨ੍ਹਾਂ ਲਿਖਿਆ ਸੀ ਕਿ ਮਾਂ ਅਤੇ ਬੱਚਾ ਦੋਵੇਂ ਤੰਦਰੁਸਤ ਹਨ। ਭਗਵੰਤ ਮਾਨ ਅਤੇ ਉਸ ਦੀ ਮਾਂ ਰਾਤ ਭਰ ਫੋਰਟਿਸ ਹਸਪਤਾਲ ਵਿੱਚ ਰਹੇ ਅਤੇ ਅੱਜ ਸਵੇਰੇ ਮੁੱਖ ਮੰਤਰੀ ਦੀ ਭੈਣ ਅਤੇ ਕੁਝ ਹੋਰ ਰਿਸ਼ਤੇਦਾਰ ਵੀ ਹਸਪਤਾਲ ਵਿੱਚ ਪਹੁੰਚੇ ਸਨ।

















































