ਸੁਸ਼ੀਲ ਰਿੰਕੂ ਦੀ ਘਰਵਾਲੀ ਨੇ ਕੀਤੇ, ਵੱਡੇ ਖੁਲਾਸੇ

ਜਲੰਧਰ – ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਵੈਸਟ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਅੱਜ ਜਲੰਧਰ ਵਿੱਚ ਰੋਡ ਸ਼ੋਅ ਕੀਤਾ। ਇਸ ਦੌਰਾਨ ਭਾਜਪਾ ਵਰਕਰਾਂ ਨੇ ਦੋਵਾਂ ਆਗੂਆਂ ਦਾ ਨਿੱਘਾ ਸਵਾਗਤ ਕੀਤਾ। ਇਸ ਰੋਡ ਸ਼ੋਅ ‘ਚ ਹਿੱਸਾ ਲੈਣ ਲਈ ਵੱਡੀ ਗਿਣਤੀ ‘ਚ ਸਮਰਥਕ ਪਹੁੰਚੇ।

ਸੁਸ਼ੀਲ ਕੁਮਾਰ ਰਿੰਕੂ ਦੀ ਘਰਵਾਲੀ ਨੇ ਕੈਮਰੇ ਸਾਹਮਣੇ ਆ ਕੇ ਵੱਡੇ ਖੁਲਾਸੇ ਕੀਤੇ। ਉਨ੍ਹਾਂ ਨੇ ਦੱਸਿਆ ਕਿ ਆਖਿਰ ਕਿਉਂ ਰਿੰਕੂ ਨੇ ਆਮ ਆਦਮੀ ਪਾਰਟੀ ਦਾ ਸਾਥ ਛੱਡ ਭਾਜਪਾ ਦਾ ਪੱਲਾ ਫੜਿਆ। ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਸਾਨੂੰ ਜਲੰਧਰ ਵਾਸੀਆਂ ਤੋਂ ਬਹੁਤ ਵਧੀਆਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਦੇ ਲਈ ਅਸੀਂ ਸਾਰਿਆਂ ਦਾ ਦਿਲੋਂ ਧੰਨਵਾਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਸਮੂਚੀ ਭਾਜਪਾ ਟੀਮ ਦਾ ਜਿਸ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣੇ ਪਰਿਵਾਰ ਵਿਚ ਸ਼ਾਮਲ ਕੀਤਾ।

ਉਨ੍ਹਾਂ ਨੇ ‘ਆਪ’ ਦਾ ਸਾਥ ਛੱਡ ਭਾਜਪਾ ਕਿਉਂ ਚੁਣੀ, ਇਸ ‘ਤੇ ਉਨ੍ਹਾਂ ਕਿਹਾ, ਹਰ ਪਾਰਟੀ ਵਿਚ ਥੋੜਾ ਉਤਾਰ-ਚੜਾਅ ਆਉਂਦਾ ਹੈ। ਚੋਣਾਂ ਦਾ ਦੌਰ ਜਦੋਂ ਸ਼ੁਰੂ ਹੋਵੇਗਾ ਤਾਂ ਹਰ ਗੱਲ ਦਾ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਵਿਕਾਸ ਨੂੰ ਲੈ ਕੇ ਬਹੁਤ ਵਧੀਆ ਕੰਮ ਕਰ ਰਹੀ ਹੈ। ਅਤੇ ਸਾਡਾ ਜਲੰਧਰ ਇਸ ਚੀਜ਼ ਤੋਂ ਪਿੱਛੇ ਹੈ। ਇਸ ਦੇ ਲਈ ਅਸੀਂ ਨਵੀਂ ਪਾਰੀ ਦੀ ਸ਼ੁਰੂਆਤ ਕੀਤੀ ਹੈ।

Leave a Comment

Your email address will not be published. Required fields are marked *

Scroll to Top