2 ਟੋਲ ਪਲਾਜੇ ਹੋਣ ਜਾ ਰਹੇ ਬੰਦ ,ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਖੁਸ਼ਖਬਰੀ

ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੀ ਖ਼ੁਸ਼ਖ਼ਬਰੀ ਦਿੱਤੀ ਹੈ। ਪੰਜਾਬ ਦੇ 2 ਵੱਡੇ ਟੋਲ ਪਲਾਜ਼ੇ ਆਉਣ ਵਾਲੀ 2 ਅਪ੍ਰੈਲ ਨੂੰ ਬੰਦ ਹੋ ਜਾਣਗੇ। ਇਸ ਦੀ ਜਾਣਕਾਰੀ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ‘ਤੇ ਦਿੱਤੀ ਹੈ।

ਉਨ੍ਹਾਂ ਨੇ ਲਿਖਿਆ ਹੈ ਕਿ ਲੁਧਿਆਣਾ ਤੋਂ ਬਰਨਾਲਾ ਵਾਇਆ ਸੁਧਾਰ, ਰਾਏਕੋਟ ਮਹਿਲਾ ਕਲਾਂ 2 ਟੋਲ ਪਲਾਜ਼ੇ ਹਨ। ਇਕ ਪਿੰਡ ਰਕਬਾ ਨੇੜੇ ਮੁੱਲਾਂਪੁਰ ਅਤੇ ਦੂਜਾ ਪਿੰਡ ਮਹਿਲ ਕਲਾਂ ਅਤੇ ਇਹ ਇੱਕੋ ਕੰਪਨੀ ਦੇ ਹਨ। ਕੰਪਨੀ ਨੇ ਕੋਵਿਡ ਅਤੇ ਕਿਸਾਨ ਅੰਦੋਲਨ ਦਾ ਵੇਰਵਾ ਦੇ ਕੇ 448 ਦਿਨਾਂ ਦੀ ਟੋਲ ਨੂੰ ਵਧਾਉਣ ਦੀ ਮੰਗ ਕੀਤੀ ਸੀ, ਜਿਸ ਨੂੰ ਪੰਜਾਬ ਸਰਕਾਰ ਵਲੋਂ ਨਹੀਂ ਮੰਨਿਆ ਗਿਆ।

ਇਹ ਦੋਵੇਂ ਟੋਲ ਪਲਾਜ਼ੇ 2 ਅਪ੍ਰੈਲ ਰਾਤ 12 ਵਜੇ ਬੰਦ ਹੋ ਜਾਣਗੇ। ਇਨਕਲਾਬ-ਜ਼ਿੰਦਾਬਾਦ। ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਦੇ ਰੇਟ ਮੁੜ ਵਧਣ ਜਾ ਰਹੇ ਹਨ। ਦਰਅਸਲ ਨੈਸ਼ਨਲ ਹਾਈਵੇਅ ‘ਤੇ ਬਣੇ ਲਾਡੋਵਾਲ ਟੋਲ ਪਲਾਜ਼ਾ ‘ਤੇ 31 ਮਾਰਚ ਦੀ ਰਾਤ 12 ਵਜੇ ਤੋਂ ਟੋਲ ਦੀ ਕੀਮਤ ‘ਚ ਵਾਧਾ ਕੀਤਾ ਜਾ ਰਿਹਾ ਹੈ।

Leave a Comment

Your email address will not be published. Required fields are marked *

Scroll to Top