ED ਦੀ ਰਿਮਾਂਡ ਖ਼ਤਮ, ਅਰਵਿੰਦ ਕੇਜਰੀਵਾਲ ਨੂੰ ਕੋਰਟ ਚ ਕੀਤਾ ਜਾਵੇਗਾ, ਪੇਸ਼

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਰੀਵਾਲ ਸ਼ਰਾਬ ਨੀਤੀ ਮਾਮਲੇ ‘ਚ ‘ ਈ.ਡੀ. ਦੀ ਰਿਮਾਂਡ ਅੱਜ ਯਾਨੀ ਸੋਮਵਾਰ ਨੂੰ ਖ਼ਤਮ ਹੋ ਰਹੀ ਹੈ। 28 ਮਾਰਚ ਨੂੰ ਰਾਊਜ ਐਵੇਨਿਊ ਕੋਰਟ ਨੇ ਉਨ੍ਹਾਂ ਦੀ ਈ.ਡੀ. ਦੀ ਹਿਰਾਸਤ ਨੂੰ 4 ਦਿਨ ਵਧਾ ਕੇ 1 ਅਪ੍ਰੈਲ ਤੱਕ ਕਰ ਦਿੱਤਾ ਸੀ। ਅੱਜ ਮੁੜ ਕੋਰਟ ‘ਚ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ਪਟੀਸ਼ਨ ‘ਤੇ ਸੁਣਵਾਈ ਹੋ ਸਕਦੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇੜ ਕੇਜਰੀਵਾਲ ਦੀ ਰਿਮਾਂਡ ਦੀ ਮੰਗ ਕਰ ਸਕਦਾ ਹੈ।

ਇਸ ਤੋਂ ਪਹਿਲਾਂ 21 ਮਾਰਚ ਨੂੰ ਗ੍ਰਿਫ਼ਤਾਰ ਕੀਤੇ ਗਏ ਕੇਜਰੀਵਾਲ ਨੂੰ ਈ.ਡੀ. ਨੇ 22 ਮਾਰਚ ਨੂੰ ਅਦਾਲਤ ‘ਚ ਪੇਸ਼ ਕੀਤਾ ਸੀ। ਅਦਾਲਤ ਨੇ ਕੇਜਰੀਵਾਲ ਨੂੰ 6 ਦਿਨ ਦੀ ਈ.ਡੀ. ਰਿਮਾਂਡ ‘ਚ ਭੇਜ ਦਿੱਤਾ ਸੀ। ਈ.ਡੀ. ਦਾ ਦੋਸ਼ ਹੈ ਕਿ ਆਬਕਾਰੀ ਨੀਤੀ ‘ਚ ਤਬਦੀਲੀ ਦੇ ਬਦਲੇ ਕੇਜਰੀਵਾਲ ਨੇ ਦੱਖਣ ਸਮੂਹ ਦੇ ਸ਼ਰਾਬ ਵਪਾਰੀਆਂ ਤੋਂ 100 ਕਰੋੜ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਅਤੇ ਉਕਤ ਧਨ ਰਾਸ਼ੀ ਦਾ ਇਸਤੇਮਾਲ ਗੋਆ ਅਤੇ ਪੰਜਾਬ ਵਿਧਾਨ ਸਭਾ ‘ਚ ਖਰਚ ਕੀਤਾ ਸੀ। ਈ.ਡੀ. ਦੀ ਗ੍ਰਿਫ਼ਤਾਰੀ ਅਤੇ ਈ.ਡੀ. ਹਿਰਾਸਤ ਨੂੰ ਕੇਜਰੀਵਾਲ ਨੇ ਹਾਈ ਕੋਰਟ ‘ਚ ਚੁਣੌਤੀ ਦਿੱਤੀ ਹੈ ਅਤੇ ਇਸ ਮਾਮਲੇ ‘ਤੇ 3 ਅਪ੍ਰੈਲ ਨੂੰ ਸੁਣਵਾਈ ਹੋਣੀ ਹੈ।

Leave a Comment

Your email address will not be published. Required fields are marked *

Scroll to Top