ਦਿਨ ਦਿਹਾੜੇ ਅਨਪਛਾਤੇ ਨੌਜਵਾਨਾਂ ਨੇ ਚਲਾਈਆਂ ਘਰ ਤੇ ਗੋਲੀਆਂ

ਝਬਾਲ/ਸਰਾਏ ਅਮਾਨਤ ਖਾਂ ਪਿੰਡ ਸਰਾਏ ਅਮਾਨਤ ਖਾਂ ਵਿਖੇ 2 ਅਣਪਛਾਤੇ ਨੌਜਵਾਨਾਂ ਵਲੋਂ ਘਰ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪ੍ਰਮਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਨੇ ਦੱਸਿਆ ਹੈ, ਕਿ ਕਰੀਬ 11 ਵਜੇ ਸਵੇਰੇ ਉਹ ਆਪਣੇ ਘਰ ਅੰਦਰ ਰੋਟੀ ਖਾ ਰਿਹਾ ਸੀ, ਤਾਂ ਘਰ ਦੇ ਬਾਹਰ ਉਨ੍ਹਾਂ ਨੇ ਗੋਲੀਆਂ ਚੱਲਣ ਦੀ ਆਵਾਜ਼ ਸੁਣੀ, ਜਦੋਂ ਉਹ ਬਾਹਰ ਆਏ ਤਾਂ ਦੇਖਿਆ ਕਿ ਉਨ੍ਹਾਂ ਦੇ ਬਾਹਰਲੇ ਦਰਵਾਜ਼ੇ ’ਤੇ 3 ਗੋਲੀਆਂ ਦੇ ਨਿਸ਼ਾਨ ਸਨ।

ਗੋਲੀਆਂ ਦੀ ਆਵਾਜ਼ ਸੁਣ ਕੇ ਨੇੜਲੇ ਲੋਕ ਵੀ ਇਕੱਠੇ ਹੋ ਗਏ, ਜਿਨ੍ਹਾਂ ਦੇ ਦੱਸਣ ਮੁਤਾਬਕ 2 ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਤੇ ਘਰ ਦੇ ਬਾਹਰਲੇ ਦਰਵਾਜ਼ੇ ਤੇ ਗੋਲੀਆਂ ਚਲਾ ਕੇ ਫਰਾਰ ਹੋ ਗਏ।

ਥਾਣਾ ਸਰਾਏ ਅਮਾਨਤ ਖਾਂ ਦੇ ਐੱਸ. ਆਈ. ਕਰਮ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ, ਜਿਨ੍ਹਾਂ ਨੇ ਘਟਨਾ ਸਥਾਨ ਤੋਂ ਗੋਲੀਆਂ ਦੇ 2 ਖੋਲ ਤੇ ਸੀ. ਸੀ. ਟੀ. ਵੀ. ’ਚ ਬਰਾਮਦ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।

ਜਦੋਂ ਥਾਣਾ ਸਰਾਏ ਅਮਾਨਤ ਖਾਂ ਦੇ ਮੁਖੀ ਇੰਸਪੈਕਟਰ ਰਾਜਿੰਦਰ ਕੌਰ ਨਾਲ ਸੰਪਰਕ ਕੀਤਾ ਗਿਆ ,ਤਾਂ ਉਨ੍ਹਾਂ ਨੇ ਕਿਹਾ, ਕਿ ਇਸ ਮਾਮਲੇ ਦੀ ਪੁਲਸ ਵਲੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।

Leave a Comment

Your email address will not be published. Required fields are marked *

Scroll to Top