ਵਿਜੇਂਦਰ ਸਿੰਘ ਮੁੱਕੇਬਾਜ਼ ਕਾਂਗਰਸ ਛੱਡ ਭਾਜਪਾ ਚ ਹੋਏ ਸ਼ਾਮਲ

ਨਵੀਂ ਦਿੱਲੀ-ਓਲੰਪੀਅਨ ਮੁੱਕੇਬਾਜ਼ ਅਤੇ ਕਾਂਗਰਸ ਨੇਤਾ ਵਿਜੇਂਦਰ ਸਿੰਘ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਸ਼ਾਮਲ ਹੋ ਗਏ। ਕਾਂਗਰਸ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ। ਭਾਜਪਾ ਜਨਰਲ ਸਕੱਤਰ ਵਿਨੋਦ ਤਾਵੜੇ, ਦਿੱਲੀ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ਦੱਖਣ ਦਿੱਲੀ ਤੋਂ ਪਾਰਟੀ ਦੇ ਉਮੀਦਵਾਰ ਰਾਮਵੀਰ ਸਿੰਘ ਬਿਥੂੜੀ ਦੀ ਮੌਜੂਦਗੀ ‘ਚ ਵਿਜੇਂਦਰ ਸਿੰਘ ਨੇ ਭਾਜਪਾ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਪਿਛਲੇ ਕੁਝ ਦਿਨਾਂ ਤੋਂ ਅਜਿਹੀ ਚਰਚਾ ਸੀ ਕਿ ਕਾਂਗਰਸ ਉਨ੍ਹਾਂ ਨੂੰ ਮਥੁਰਾ ਤੋਂ ਅਦਾਕਾਰਾ ਅਤੇ ਮੌਜੂਦਾ ਸੰਸਦ ਮੈਂਬਰ ਹੇਮਾ ਮਾਲਿਨੀ ਖ਼ਿਲਾਫ਼ ਮੈਦਾਨ ‘ਚ ਉਤਾਰ ਸਕਦੀ ਹੈ।

ਭਾਈਚਾਰੇ ਨਾਲ ਤਾਲੁਕ ਰੱਖਦੇ ਹਨ, ਜਿਸ ਦਾ ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ‘ਚ ਵੱਡੀ ਗਿਣਤੀ ‘ਚ ਸੀਟਾਂ ‘ਤੇ ਰਾਜਨੀਤਕ ਪ੍ਰਭਾਵ ਹੈ।

Leave a Comment

Your email address will not be published. Required fields are marked *

Scroll to Top