ਸੋਨੀਆ ਗਾਂਧੀ ਨਾਲ ਮੁਲਾਕਾਤ, ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਕੀਤੀ ਗਈ

ਅੰਮ੍ਰਿਤਸਰ:- ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਕਾਂਗਰਸ ਦੀ ਕੌਮੀ ਆਗੂ ਸੋਨੀਆ ਗਾਂਧੀ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ ,ਅਤੇ ਮੁੜ ਤੋਂ ਉਮੀਦਵਾਰ ਬਣਾਉਣ ਦੀ ਮੰਗ ਕੀਤੀ। ਸ੍ਰੀਮਤੀ ਸੋਨੀਆ ਗਾਂਧੀ ਨੂੰ ਮਿਲਣ ਵਾਲੇ ਕਾਂਗਰਸੀ ਸੰਸਦ ਮੈਂਬਰਾਂ ਵਿੱਚ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ, ਸ੍ਰੀ ਆਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾੜੀ, ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਅਮਰ ਸਿੰਘ ਅਤੇ ਫਰੀਦਕੋਟ ਤੋਂ ਮੁਹੰਮਦ ਸਦੀਕ ਸ਼ਾਮਲ ਸਨ। ਕਾਂਗਰਸੀ ਆਗੂਆਂ ਨੂੰ ਉਮੀਦ ਹੈ ਕਿ ਕਾਂਗਰਸ ਹਾਈ ਕਮਾਂਡ ਵੱਲੋਂ ਮੌਜੂਦਾ ਸੰਸਦ ਮੈਂਬਰਾਂ ਨੂੰ ਹੀ ਮੁੜ ਉਮੀਦਵਾਰ ਬਣਾਇਆ ਜਾਵੇਗਾ।

Leave a Comment

Your email address will not be published. Required fields are marked *

Scroll to Top