ਸਮਰਾਲਾ : – ਸਮਰਾਲਾ ਪੁਲਸ ਨੇ-ਡਾਂਸਰ ਸਿਮਰ ਸੰਧੂ ਵਿਵਾਦ ਵਿਚ ਛਾਪੇਮਾਰੀ ਤੋਂ ਬਾਅਦ ਪੁਲਸ ਦੇ ਮੁਲਾਜ਼ਮ ਜਗਰੂਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋ ਵਿਅਕਤੀ ਹੋਰ ਪੁਲਸ ਦੀ ਗ੍ਰਿਫਤ ਤੋਂ ਬਾਹਰ ਹਨ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ।
ਇਸ ਵਿਵਾਦ ਤੋਂ ਬਾਅਦ ਸਮਰਾਲਾ ਪੁਲਸ ਲਗਾਤਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਛਾਪੇਮਾਰੀ ਕਰ ਰਹੀ ਸੀ। ਅੱਜ ਜੱਦੋ ਜਹਿਦ ਤੋਂ ਬਾਅਦ ਪੁਲਸ ਮੁਲਾਜ਼ਮ ਜਗਰੂਪ ਸਿੰਘ ਨੂੰ ਛਾਪੇਮਾਰੀ ਤੋਂ ਬਾਅਦ ਗ੍ਰਿਫਤਾਰ ਕਰਨ ਵਿਚ ਕਾਮਯਾਬੀ ਹਾਸਲ ਹੋਈ ਹੈ। ਐੱਸ. ਐੱਚ. ਓ ਸਮਰਾਲਾ ਨੇ ਦੱਸਿਆ ਕਿ ਜਗਰੂਪ ਸਿੰਘ ਪੁਲਸ ਮੁਲਾਜ਼ਮ ਜੋ ਇਸ ਸਮੇਂ ਲੁਧਿਆਣਾ ਵਿਚ ਡਿਊਟੀ ‘ਤੇ ਤਾਇਨਾਤ ਹੈ, ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ।ਪ੍ਰੰਤੂ ਇਸ ਦੇ ਦੋ ਸਾਥੀ ਅਜੇ ਵੀ ਪੁਲਸ ਦੀ ਪਹੁੰਚ ਤੋਂ ਬਾਹਰ ਹਨ, ਜਿਨਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

















































