ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ ) ਵੱਲੋ ਸ਼ੰਭੂ ਬੈਰੀਅਰ ਤੇ 7 ਨੂੰ ਸਰਕਾਰ ਦੇ ਪੁਤਲੇ ਫੂਕਣ ਅਤੇ 9 ਨੂੰ ਦੇਸ਼ ਵਿਚ ਰੇਲਾਂ ਦੇ ਚੱਕੇ ਜਾਮ ਕਰਨ ਦਾ ੲੈਲਾਨ ।ਨਵਦੀਪ ਸਿੰਘ ਜਲਬੀਰਾ ਸਮੇਤ ਗ੍ਰਿਫਤਾਰ ਕੀਤੇ ਪੰਜ ਕਿਸਾਨ ਆਗੂ ਸਰਕਾਰ ਤੁਰੰਤ ਰਿਹਾਅ ਕਰੇ ——ਸਭਰਾ

(ਪਰਮਜੀਤ ਸਾਬੀ)ਅੱਜ ਮਿਤੀ 4 ਅਪ੍ਰੈਲ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ , ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆਂ ਅਤੇ ਜਿਲਾ ਖਜਾਨਚੀ ਜਗਦੀਸ਼ ਪਾਲ ਸਿੰਘ ਖ਼ਾਲਸਾ ਦੀ ਅਗਵਾਈ ਵਿੱਚ ਦਿੱਲੀ ਦੀਆਂ ਬਰੂਹਾਂ ਤੇ ਲੱਗੇ ਮੋਰਚੇ ਨੂੰ ਬੱਲ ਦੇਣ ਵਾਸਤੇ ਜਲੰਧਰ ਜਿਲੇ ਦੇ ਪਿੰਡ ਜਲਾਲਪੁਰ ਕਲਾਂ,ਨੱਲ,ਗੱਟਾ ਮੁੰਡੀ ਕਾਸੂ ,ਮੁੰਡੀ ਸ਼ੈਰੀਆ ,ਮਡਾਲਾ ਛੰਨਾਂ,ਬਾਜਵਾ ਖ਼ੁਰਦ,ਚੱਕ ਵਡਾਲਾ ਆਦਿ ਪਿੰਡਾਂ ਵਿੱਚ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ ।ਇਸ ਮੋਕੇ ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਹੋਰ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਤੰਤਰ ਦਾ ਘਾਣ ਕਰਦੇ ਹੋਏ ਆਪਣੀਆਂ ਮੰਗਾਂ ਨੂੰ ਲੇ ਕੇ ਦਿਲੀ ਜਾ ਰਹੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ )ਨੂੰ 13 ਫ਼ਰਵਰੀ ਤੋਂ ਸ਼ੰਭੂ ਅਤੇ ਖਨੋਰੀ ਬਾਡਰਾਂ ਤੇ ਰੋਕਿਆ ਗਿਆ ਹੈ ਇਹ ਬਿੱਲ ਕੁੱਲ ਗੈਰ ਸੰਵਿਧਾਨਿਕ ਹੈ ਕਿਉਂ ਕਿ ਸਾਡੇ ਦੇਸ਼ ਦਾ ਸੰਵਿਧਾਨ ਸਾਨੂੰ ਆਪਣੀ ਗੱਲ ਰੱਖਣ ਦਾ ਹੱਕ ਦਿੰਦਾ ਹੈ ਪਰ ਸਰਕਾਰ ਦੀ ਸਿਤਮ ਗਰਦੀ ਹੈ ਕਿ ਕਿਸਾਨ ਮਜ਼ਦੂਰ ਸਰਕਾਰ ਦੁਆਰਾ ਮੰਨੀਆਂ ਹੋਈਆਂ ਮੰਗਾਂ ਨੂੰ ਲੇ ਕੇ ਦਿੱਲੀ ਜਾ ਰਹੇ ਸਨ ਪਰ ਉਹਨਾਂ ਨੂੰ ਰਸਤੇ ਵਿੱਚ ਰੋਕ ਕੇ ਇਸ ਤਰਾਂ ਦਾ ਵਿਵਹਾਰ ਕੀਤਾ ਗਿਆ ਜਿਵੇਂ ਕਿ ਉਹ ਕਿਸੇ ਦੁਸ਼ਮਣ ਦੇਸ਼ ਦੇ ਵਸਨੀਕ ਹੋਣ ।ਉਹਨਾਂ ਅੱਗੇ ਕਿਹਾ ਕਿ ਸਟੇਟ ਅਤੇ ਕੇਂਦਰ ਸਰਕਾਰ ਦੀ ਇਸ ਤੋਂ ਵੱਧ ਜ਼ਿਆਦਤੀ ਕੀ ਹੋ ਸਕਦੀ ਹੈ ਕਿ ਜਿਸ ਜਗਾ ਤੇ ਕਿਸਾਨਾਂ ਮਜ਼ਦੂਰਾਂ ਨੂੰ ਰੋਕਿਆ ਗਿਆ ਹੈ ਉੱਥੇ ਕਿਸੇ ਪ੍ਰਕਾਰ ਦੀ ਸਫਾਈ ,ਪਾਣੀ ,ਬਿਜਲੀ ਆਦਿ ਕੋਈ ਵੀ ਮੁਢਲੀ ਸਹੂਲਤ ਨਹੀਂ ਦਿੱਤੀ ਗਈ ਸਰਕਾਰ ਨੂੰ ਕਿਸਾਨਾਂ ਮਜ਼ਦੂਰਾਂ ਦੀਆਂ ਮੁਸ਼ਕਲਾਂ ਵੱਲ ਧਿਆਨ ਦੇਣ ਚਾਹੀਦਾ ਹੈ । ਉਹਨਾਂ ਅੱਗੇ ਕਿਹਾ ਕਿ ਸਰਕਾਰ ਨੇ ਜਿਹੜਾ ਮੰਡੀਆਂ ਤੋੜਨ ਦਾ ਪ੍ਰੋਗਰਾਮ ਬਣਾਇਆ ਹੈ ਅਤੇ ਨਵਦੀਪ ਸਿੰਘ ਜਲਬੀਰਾ ਸਮੇਤ ਜਿਹੜੇ ਪੰਜ ਕਿਸਾਨ ਆਗੂ ਗ੍ਰਿਫਤਾਰ ਕੀਤੇ ਹਨ ਉਸ ਦੇ ਰੋਸ ਵਜੋਂ 7 ਤਰੀਕ ਨੂੰ ਜਿਲਾ ਹੈੱਡ ਕੁਆਟਰਾਂ ਤੇ ਸਰਕਾਰ ਦੇ ਪੁਤਲੇ ਫੂਕੇ ਜਾਣਗੇ ਅਤੇ 9 ਨੂੰ ਦੇਸ਼ ਵਿਚ ਰੇਲਾਂ ਦੇ ਚੱਕੇ ਜਾਮ ਕੀਤੇ ਜਾਣਗੇ । ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ,ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆਂ ਜਿਲਾ ਖਜਾਨਚੀ ਜਗਦੀਸ਼ ਪਾਲ ਸਿੰਘ ਖ਼ਾਲਸਾ ,ਸਤਨਾਮ ਸਿੰਘ ਜਲਾਲਪੁਰ ਕਲਾ ,ਮੱਖਣ ਸਿੰਘ ਨੱਲ ,ਦਲਬੀਰ ਸਿੰਘ ਮੂੰਡੀ ਸ਼ੈਰੀਆਂ,ਜਗਿੰਦਰ ਸਿੰਘ ਮਡਾਲਾ ਛੰਨਾਂ ,ਛਿੰਦਾ ਗੱਟਾ ਮੁੰਡੀ ਕਾਸੂ,ਜਗਤਾਰ ਸਿੰਘ ਚੱਕ ਵਡਾਲਾ,ਬਲਬੀਰ ਸਿੰਘ ਮੁੰਡੀ ਸ਼ੈਰੀਆਂ,ਤੇਜ ਪਾਲ ਸਿੰਘ ,ਸੁਖਵਿੰਦਰ ਸਿੰਘ ਸੁੱਖਾ ,ਮਨਦੀਪ ਸਿੰਘ ਬਾਜਵਾਂ ਕਲਾਂ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਅਤੇ ਬੀਬੀਆਂ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top