ਜਲੰਧਰ:- ਮੁੱਖ ਮੰਤਰੀ ਅਤੇ ਕਾਂਗਰਸੀ ਵਰਕਿੰਗ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਜਲੰਧਰ ਲੋਕ ਸਭਾ ਚੋਣਾਂ ਵਿੱਚ ਮੈਦਾਨ ਵਿੱਚ ਉਤਾਰਨ ਦੀ ਮੰਗ ਲਗਾਤਾਰ ਜ਼ੋਰ ਨਾਲ ਲੱਗੀ ਹੈ । ਚਰਨਜੀਤ ਚੰਨੀ ਹੀ ਜਲੰਧਰ ਸੀਟ ਨੂੰ ਲੈ ਕੇ ਕਾਂਗਰਸ ਹਾਈਕਮਾਨ ਦੀ ਪਹਿਲੀ ਪਸੰਦ ਬਣਕੇ ਉਭਰੇ ਹਨ। ਡੇਰਾ ਸੱਚਖੰਡ ਬੱਲਾਂ ਅਤੇ ਰਾਧਾ ਸੁਆਮੀ ਸਰਗਰਮੀਆਂ ਵਿਚ ਤੇਜ਼ੀ ਲਿਆਂਦੀ ਹੈ। ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ ਨਾਲ ਸੰਬੰਧਿਤ ਵਿਧਾਇਕ ਸਾਬਕਾ ਵਿਧਾਇਕਾਂ ਤੇ ਸੀਨੀਅਰ ਆਗੂਆਂ ਨਾਲ ਮੀਟਿੰਗ ਕਰਕੇ ਆਪਣੇ ਲਈ ਸਮਰਥਨ ਜੁਟਾਇਆ। ਸਾਬਕਾ ਮੰਤਰੀ ਅਤੇ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਅਵਤਾਰ ਹੈਨਰੀ ਵਿਧਾਇਕ, ਬਾਵਾ ਹੈਨਰੀ ਸਾਬਕਾ ਵਿਧਾਇਕ, ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਾਜਿੰਦਰ ਬੇਰੀ, ਆਦਮਪੁਰ ਹਲਕੇ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਵਿਧਾਇਕ ਲਾਡੀ ਆਦਮਪੁਰ ਹਲਕੇ ਦੇ ਵਿਧਾਇਕ ਕਰਤਾਰਪੁਰ ਹਲਕੇ ਦੇ ਇੰਚਾਰਜ ਰਾਜਿੰਦਰ ਸਿੰਘ ਨਾਲ ਸੰਪਰਕ ਕੀਤਾ। ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਵੈਸਟ ਵਿਧਾਨ ਸਭਾ ਹਲਕੇ ਵਿਚ ਆਯੋਜਿਤ ਹੋਣ ਵਾਲੀ ਸ਼ੋਭਾ ਯਾਤਰਾ ਵਿੱਚ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਸੀਨੀਅਰ ਕਾਂਗਰਸੀ ਆਗੂ ਨੇ ਨਾਂਮ ਨਾ ਛਪਣ ਦੀ ਸ਼ਰਤ ਤੇ ਕਿਹਾ ਹੈ ਕਿ ਵਿਕਰਮਜੀਤ ਦਾ ਕੱਦ ਇਨ੍ਹਾਂ ਵੱਡਾ ਨਹੀਂ।ਚਿੱਕੜ ਉਛਾਲਣ ਤੋਂ ਪਹਿਲਾਂ ਵਿਕਰਮਜੀਤ ਨੂੰ ਆਪਣੇ ਮੰਜੇ ਹੇਠਾਂ ਝਾਤੀ ਮਾਰਨੀ ਚਾਹੀਦੀ ਹੈ। ਕਿਉਂਕਿ ਜਲੰਧਰ ਦੇ ਵਿਧਾਇਕਾਂ ਨੇ ਆਪਣੇ ਸੀਨੀਅਰ ਆਗੂ ਦੇ ਜਨਮ ਦਿਨ ਦਾ ਕੇਕ ਕੱਟ ਕੇ ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕਰਕੇ ਗੁਨਾਹ ਨਹੀਂ ਕੀਤਾ ਸੀ। ਡੇਰਾ ਚਰਨਜੀਤ ਸਿੰਘ ਚੰਨੀ ਜਲੰਧਰ ਲੋਕ ਸਭਾ ਹਲਕੇ ਤੋਂ ਟਿਕਟ ਮਿਲਣ ਤੋਂ ਬਾਅਦ ਖੁੱਲ ਕੇ ਚੋਣ ਮੈਦਾਨ ਵਿਚ ਉਤਰਨਗੇ। ਜਿਸ ਨੂੰ ਲੈ ਕੇ ਉਨ੍ਹਾਂ ਨੇ ਆਪਣੀਆਂ ਪੂਰੀਆਂ ਤਿਆਰੀਆਂ ਵੀ ਕਰ ਲਈਆਂ ਹਨ। ਧਾਰਮਿਕ ਸਥਾਨਾਂ ਤੇ ਮੱਥਾ ਟੇਕਣ ਤੋਂ ਬਾਅਦ ਇਸ ਕੋਠੀ ਵਿਚ ਪਹੁੰਚਣਗੇ ਤੇ ਆਪਣਾ ਪੱਕਾ ਡੇਰਾ ਜਮਾ ਲੈਣਗੇ। ਚੰਨੀ ਦੇ ਠਹਿਰਨ ਤੇ ਚੋਣ ਪ੍ਰਚਾਰ ਦੀ ਕਮਾਨ ਕੋਠੀ ਤੋਂ ਸੰਚਾਲਿਤ ਕੀਤੀ ਜਾਵੇਗੀ ਅਤੇ ਕੋਠੀ ਵਿਚ ਰੈਨੋਵੇਸਨ ਤੇ ਹੋਰ ਸਹੂਲਤਾਂ ਦੇ ਪ੍ਰਬੰਧ ਜ਼ੋਰ -ਸੋ਼ਰ ਨਾਲ ਜਾਰੀ ਹਨ।

















































