ਲੁਧਿਆਣਾ:-ਸੋ੍ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ, ਅੱਜ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ। ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅੱਜ ਸ਼੍ਰੀ ਗਰਚਾ ਦੀ ਗੁਰਦੇਵ ਨਗਰ ਸਥਿਤ ਰਿਹਾਇਸ਼ ਵਿੱਚ ਸਮਾਗਮ ਹੋਇਆ। ਜਗਦੀਸ਼ ਸਿੰਘ ਗਰਚਾ ਨੇ ਘਰ ਵਾਪਸੀ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੇ ਹਿੱਤ ਸਿਰਫ਼ ਅਤੇ ਸਿਰਫ਼ ਅਕਾਲੀ ਦਲ ਦੇ ਹੱਥਾਂ ਵਿਚ ਸੁਰੱਖਿਅਤ ਹਨ। ਪ੍ਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਲੀਡਰਸ਼ਿਪ ਨਾਲ ਬੰਦ ਕਮਰਾ ਮੀਟਿੰਗ ਕਰਕੇ ਲੁਧਿਆਣਾ ਲੋਕ ਸਭਾ ਸੀਟਾਂ ਲਈ ਸਾਂਝੇ ਉਮੀਦਵਾਰ ਬਾਰੇ ਗੱਲਬਾਤ ਕੀਤੀ।

















































