ਹੁਸ਼ਿਆਰਪੁਰ:- ਸ਼੍ਰੀ ਸੁਰਿੰਦਰ ਲਾਂਬਾ ਆਈਪੀਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ ਸ੍ਰੀ ਸਰਬਜੀਤ ਸਿੰਘ ਪੀ. ਪੀ. ਐਸ ਪੁਲਿਸ ਕਪਤਾਨ ਤਫਤੀਸ਼ ਦੀ ਨਿਗਰਾਨੀ ਹੇਠ ਅਤੇ ਸ੍ਰੀ ਜਗਦੀਸ਼ ਰਾਜ ਪੀਪੀਐਸ ਉਪ ਪੁਲਿਸ ਕਪਤਾਨ ਸਭ ਡਿਵੀਜ਼ਨ ਦਸੂਹਾ ਦੀ ਹਦਾਇਤਾ ਅਨੁਸਾਰ ਸਭ ਇੰਸਪੈਕਟਰ ਹਰਜਿੰਦਰ ਸਿੰਘ ਮੁਖ ਅਫਸਰ ਥਾਣਾ ਤਲਵਾੜਾ ਦੀ ਯੋਗ ਅਗਵਾਈ ਹੇਠ ਚੋਰਾਂ ਨੂੰ ਗਿ੍ਫਤਾਰ ਕਰਨ ਲਈ ਚਲਾਈ ਮੁਹਿੰਮ ਤਹਿਤ ਚੋਰ ਨੂੰ ਚੋਰੀ ਕੀਤੇ ਸੋਨੇ ਅਤੇ ਚਾਂਦੀ ਦੇ ਗਹਿਣਿਆਂ ਸਮੇਤ ਕਾਬੂ ਕੀਤਾ ਹੈ
ਮਿਤੀ 27/03/2024 ਨੂੰ ਮਲਕੀਤ ਕੌਰ ਪਤਨੀ ਓੰਕਾਰ ਸਿੰਘ ਵਾਸੀ ਨਮੋਲੀ ਥਾਣਾ ਤਲਵਾੜਾ ਜ਼ਿਲ੍ਹਾ ਹੁਸ਼ਿਆਰਪੁਰ ਨੇ ਪੁਲਿਸ ਪਾਸ ਆਪਣਾ ਬਿਆਨ ਦਰਜ ਕਰਵਾਇਆ ਹੈ ਕਿ ਉਹ ਮਿਤੀ 27/3/ 24 ਨੂੰ ਦਿੱਲੀ ਵਿਖੇ ਗਏ ਹੋਏ ਸੀ ਅਤੇ ਜਦੋਂ ਘਰ ਵਾਪਸ ਆਏ ਤਾਂ ਕਮਰਿਆਂ ਦੇ ਤਾਲੇ ਟੁੱਟੇ ਹੋਏ ਸਨ ਅਤੇ ਸੋਨਾ ਤੇ ਚਾਂਦੀ ਦੇ ਗਹਿਣੇ ਕੋਈ ਨਾ ਮਾਲੂਮ ਵਿਅਕਤੀ ਚੋਰੀ ਕਰਕੇ ਲੈ ਗਿਆ ਸੀ ਜਿਸ ਤੇ ਮੁਕਦਮਾ ਨੰਬਰ 22 ਮਿਤੀ 31/03/2024 ਅ/ਧ 380,457 ਭ:ਦ:ਸ ਥਾਣਾ ਤਲਵਾੜਾ ਦਰਜ ਰਜਿਸਟਰ ਕੀਤਾ ਗਿਆ ਮਿਤੀ 05/04/2024 ਨੂੰ ਏਐਸ ਆਈ ਰਣਵੀਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਮੁਕਦਮਾ ਹਜ਼ਾ ਦੇ ਦੋਸ਼ੀ ਵਿਜੇ ਕੁਮਾਰ ਪੁੱਤਰ ਧਰਮ ਸਿੰਘ ਵਾਸੀ ਨਮੋਲੀ ਹਾਰ ਥਾਣਾ ਤਲਵਾੜਾ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਮੁੱਕਦਮਾ ਵਿੱਚ ਹਸਬ ਗਿ੍ਫਤਾਰ ਕੀਤਾ ਗਿਆ ਅਤੇ ਦੋਰਾਨੇ ਪੁੱਛਗਿੱਛ ਮੁੱਕਦਮਾ ਹਜਾ ਦੇ ਦੋਸ਼ੀ ਦੀ ਨਿਸ਼ਾਨਦੇਹੀ ਤੇ ਉਸ ਦੇ ਘਰੋਂ ਚੋਰੀ ਕੀਤਾ 8 ਤੋਲੇ ਸੋਨੇ ਦੇ ਗਹਿਣੇ ਅਤੇ 38 ਤੋਲੇ ਚਾਂਦੀ ਦੇ ਗਹਿਣੇ ਬਰਾਮਦ ਕੀਤੇ ਗਏ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ ਜਿਸ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁਛਗਿੱਛ ਕੀਤੀ ਜਾਵੇਗੀ

















































