ਨਕੋਦਰ ਦਾਣਾ ਮੰਡੀਆਂ ’ਚ ਕਣਕ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਇਆ ਜਾਵੇਗਾ- ਐਸ.ਡੀ.ਐਮ.ਦਾਣਾ ਮੰਡੀ ਨਕੋਦਰ ’ਚ ਕਣਕ ਦੇ ਖ਼ਰੀਦ ਪ੍ਰਬੰਧਾਂ ਲਿਆ ਜਾਇਜ਼ਾ ਕਣਕ ਦੀ ਖ਼ਰੀਦ ’ ਚ ਢਿੱਲ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ

,
ਨਕੋਦਰ:-  ਉਪ ਮੰਡਲ ਮੈਜਿਸਟਰੇਟ, ਨਕੋਦਰ ਗੁਰਸਿਮਰਨ ਸਿੰਘ ਢਿਲੋਂ ਵਲੋਂ ਸਬ ਡਵੀਜ਼ਨ ਨਕੋਦਰ ਵਿਖੇ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਕਣਕ ਦੇ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿੱਚ ਕਣਕ ਦੀ ਨਿਰਵਘਨ ਖ਼ਰੀਦ ਨੂੰ ਯਕੀਨੀ ਬਣਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਪ੍ਰਸ਼ਾਸਨ ਵਲੋਂ ਦਾਣਾ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਉਪ ਮੰਡਲ ਮੈਜਿਸਟਰੇਟ ਨੇ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵਲੋਂ ਪਹਿਲਾਂ ਹੀ ਵੱਖ-ਵੱਖ ਖਰੀਦ ਏਜੰਸੀਆਂ ਤੇ ਸਿਵਲ ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਉਪਰੰਤ ਚੁਕਾਈ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਵੀ ਨਿਰਧਾਰਿਤ ਸਮੇਂ ਦੇ ਅੰਦਰ-ਅੰਦਰ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ ।

ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਕਿਸਾਨਾਂ ਦੀ ਕਣਕ ਦਾ ਇਕ-ਇਕ ਦਾਣਾ ਖ਼ਰੀਦ ਕਰਨ ਲਈ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਇਸ ਮੌਕੇ ਉਨਾਂ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ, ਮਾਰਕਿਟ ਕਮੇਟੀ ਦੇ ਅਧਿਕਾਰੀਆਂ ਅਤੇ ਆੜ੍ਹਤੀਆਂ ਨਾਲ ਵੀ ਵਿਸਥਾਰ ਨਾਲ ਗੱਲਬਾਤ ਕੀਤੀ ਗਈ।

ੳਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਹਰ ਲੋੜੀਂਦੇ ਪ੍ਰਬੰਧਾਂ ਜਿਵੇਂ ਕਿ ਪੀਣ ਵਾਲਾ ਪਾਣੀ, ਸਾਫ਼-ਸਫਾਈ, ਛਾਂ, ਪਖ਼ਾਨੇ, ਲਾਈਟਾਂ ਆਦਿ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਖ਼ਰੀਦ ਵਿੱਚ ਕਿਸੇ ਕਿਸਮ ਦੀ ਢਿੱਲ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਕੈਪਸ਼ਨ – ਨਕੋਦਰ ਦਾਣਾ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਐਸ ਡੀ ਐਮ ਗੁਰਸਿਮਰਨ ਸਿੰਘ ।

Leave a Comment

Your email address will not be published. Required fields are marked *

Scroll to Top