ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ  ਸਿਹਤ  ਵਿਗੜੀ

ਚੰਡੀਗੜ੍ਹ :ਬੀਤੇ ਕਈ ਦਿਨੀਂ ਤੋਂ ਵੱਧ ਰਹੀ ਗਰਮੀ ਵਿਚਾਲੇ ਸੁਖਬੀਰ ਸਿੰਘ ਬਾਦਲ ਪੰਜਾਬ ਬਚਾਓ ਯਾਤਰਾ ‘ਚ ਡਟੇ ਹੋਏ ਸਨ ਅਤੇ ਲੋਕਾਂ ਨਾਲ ਮੁਲਾਕਾਤ ਕਰ ਰਹੇ ਸਨ। ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਚ ਹਲਕੀ ਗਿਰਾਵਟ ਦੇਖਣ ਨੂੰ ਮਿਲੀ ਹੈ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਪੰਜਾਬ ਬਚਾਓ ਯਾਤਰਾ ਦੀ ਕਮਾਨ ਸੰਭਾਲਣਗੇ। 

ਪੰਜਾਬ ਬਚਾਓ ਯਾਤਰਾ ਅੱਜ ਲੁਧਿਆਣਾ ਦੇ ਪਾਇਲ ਤੋਂ ਰਵਾਨਾ ਹੋਣੀ ਸੀ ਪਰ ਹੁਣ ਬਿਕਰਮ ਸਿੰਘ ਮਜੀਠੀਆ ਇਸ ਯਾਤਰਾ ਨੂੰ ਲੀਡ ਕਰਨਗੇ। ਉਨ੍ਹਾਂ ਦਾ ਯਾਤਰਾ ਵਿਚ ਸ਼ਾਮਲ ਹੋਣਾ ਹੁਣ ਮੁਸ਼ਕਲ ਲੱਗ ਰਿਹਾ ਹੈ। ਅਕਾਲੀ ਦਲ ਦੇ ਅਨੁਸਾਰ ਸੁਖਬੀਰ ਬਾਦਲ ਨੂੰ ਡਾਇਰੀਆ ਹੋ ਗਿਆ ਹੈ।

Leave a Comment

Your email address will not be published. Required fields are marked *

Scroll to Top