ਸੰਜੇ ਸਿੰਘ ਦਾ ਘਰ ਪਹੁੰਚਣ ਤੇ ਭਗਵੰਤ ਮਾਨ ਨੇ ਕੀਤਾ ਸਵਾਗਤ

ਚੰਡੀਗੜ੍ਹ:-  ਆਮ ਆਦਮੀ ਪਾਰਟੀ ਦੇ ਆਗੂ ਅਤੇ ਸੰਸਦ ਮੈਂਬਰ ਸੰਜੇ ਸਿੰਘ ਜੇਲ੍ਹ ਵਿੱਚੋਂ ਬਾਹਰ ਆਉਣ ਤੋਂ ਬਾਅਦ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰਨ ਸਬੰਧੀ ਅੱਜ ਪੰਜਾਬ ਦੌਰੇ ’ਤੇ ਆਏ। ਸੰਜੇ ਸਿੰਘ ਚੰਡੀਗੜ੍ਹ ਵਿੱਚ ਸਥਿਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਵਿਖੇ ਪਹੁੰਚੇ। ਸ੍ਰੀ ਮਾਨ ਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸੰਸਦ ਮੈਂਬਰ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸੰਜੇ ਸਿੰਘ ਦੇ ਨਾਲ ਉਨ੍ਹਾਂ ਦੀ ਪਤਨੀ ਵੀ ਮੌਜੂਦ ਸਨ। ਸੰਸਦ ਮੈਂਬਰ ਅਤੇ ਉਨ੍ਹਾਂ ਦੀ ਪਤਨੀ ਨੇ ਮੁੱਖ ਮੰਤਰੀ ਦੀ ਧੀ ਨੂੰ ਆਸ਼ੀਰਵਾਦ ਦਿੱਤਾ। ਸੰਜੇ ਸਿੰਘ ਵੱਲੋਂ ਪੰਜਾਬ ਦੇ ਸਾਰੇ ‘ਆਪ’ ਵਿਧਾਇਕਾਂ ਅਤੇ ਲੋਕ ਸਭਾ ਚੋਣਾਂ ਲਈ ਪਾਰਟੀ ਦੇ ਉਮੀਦਵਾਰਾਂ ਨਾਲ ਮੀਟਿੰਗ ਕੀਤੀ ਗਈ।
ਗੌਰਤਲਬ ਹੈ ਕਿ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਵਿੱਚ ਹੋਈ ਗ੍ਰਿਫ਼ਤਾਰੀ ਤੋਂ ਬਾਅਦ ਪਾਰਟੀ ਦੇ ਪ੍ਰਚਾਰ ਦੀ ਜ਼ਿੰਮੇਵਾਰੀ ਸੰਜੇ ਸਿੰਘ, ਸੰਦੀਪ ਪਾਠਕ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੋਢਿਆਂ ’ਤੇ ਆ ਗਈ ਹੈ। ‘

‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ 10 ਅਪਰੈਲ ਨੂੰ ਪਾਰਟੀ ਦੇ ਆਗੂ ਤੇ ਸੰਸਦ ਮੈਂਬਰ ਸੰਜੇ ਸਿੰਘ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਿੱਲੀ ਸਥਿਤ ਤਿਹਾੜ ਜੇਲ੍ਹ ਵਿੱਚ ਮੁਲਾਕਾਤ ਕਰਨਗੇ।

Leave a Comment

Your email address will not be published. Required fields are marked *

Scroll to Top