ਆਦਮਪੁਰ(ਪਰਮਜੀਤ ਸਾਬੀ) – ਆਦਮਪੁਰ ਖੇਤਰ ਵਿੱਚ ਦੁਆਬੇ ਇਲਾਕੇ ਦੀ ਸਿਰਮੌਰ ਸੰਸਥਾ ਸ਼ਹੀਦ ਬਾਬਾ ਮੱਤੀਂ ਸਾਹਿਬ ਜੀ ਸੇਵਾ ਸੁਸਾਇਟੀ ਡਰੋਲੀ ਕਲਾਂ ਐਨ ਆਰ ਆਈ ਵੀਰਾਂ ਭੈਣਾਂ ਇਲਾਕਾ ਨਿਵਾਸੀਆਂ ਅਤੇ ਨਗਰ ਦੇ ਸਹਿਯੋਗ ਨਾਲ ਨਿਰੰਤਰ ਪਿੱਛਲੇ ਲੰਮੇ ਸਮੇਂ ਤੋਂ ਮਨੁੱਖਤਾ ਦੀ ਸੇਵਾ ਵਿਚ ਆਪਣੀ ਅਹਿਮ ਭੂਮਿਕਾ ਨਿਭਾ ਰਹੀ ਹੈ। ਇਸੇ ਲੜੀ ਤਹਿਤ ਖਾਸਲਾ ਸਾਜਨਾ ਦਿਵਸ ਨੂੰ ਸਮਰਪਿਤ ਸੇਵਾ ਸੁਸਾਇਟੀ ਵੱਲੋਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੂਰਨ ਸਹਿਯੋਗ ਨਾਲ 13 ਅਪ੍ਰੈਲ ਦਿਨ ਸ਼ਨੀਵਾਰ ਨੂੰ ਸਵੇਰੇ ਨੌਂ ਵਜੇ ਤੋਂ ਸ਼ਾਮੀ ਚਾਰ ਵਜੇ ਤੱਕ 31 ਵਾ ਸਵੈਂ ਇੱਛੁਕ ਖੂਨਦਾਨ ਕੈਂਪ ਅਤੇ ਦੁੱਧ ਬ੍ਰਹਮੀ ਦਾ ਲੰਗਰ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਮਾਨਵਤਾ ਦੀ ਸੇਵਾ ਵਿਚ ਆਪਣਾਂ ਵੱਡਮੁੱਲਾ ਯੋਗਦਾਨ ਪਾਉਣ ਲਈ ਆਇਆ ਹੋਇਆ ਸੰਗਤਾਂ ਨੂੰ ਵੱਧ ਚੜ੍ਹ ਕੇ ਖੂਨਦਾਨ ਕਰਨ ਦੀ ਵੀ ਪੁਰਜ਼ੋਰ ਅਪੀਲ ਕੀਤੀ

















































