31 ਵੇ ਸਵੈਂ ਇੱਛੁਕ ਖੂਨਦਾਨ ਕੈਂਪ ਵਿੱਚ 55 ਪ੍ਰਾਣੀਆਂ ਨੇ ਕੀਤਾ ਖੂਨਦਾਨ (ਭਾਈ ਸੁਖਜੀਤ ਸਿੰਘ ਡਰੋਲੀ)

ਆਦਮਪੁਰ- ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ, ਨਗਰ ਨਿਵਾਸੀ ਇਲਾਕ਼ਾ ਨਿਵਾਸੀ ਅਤੇ ਐਨ ਆਰ ਆਈ ਵੀਰਾਂ ਭੈਣਾਂ ਦੇ ਵੱਡਮੁੱਲੇ ਯੋਗਦਾਨ ਸਦਕਾ ਹੀ ਦੁਆਬੇ ਇਲਾਕੇ ਦੀ ਸਿਰਮੌਰ ਸੰਸਥਾ ਸ਼ਹੀਦ ਬਾਬਾ ਮੱਤੀਂ ਸਾਹਿਬ ਜੀ ਸੇਵਾ ਸੁਸਾਇਟੀ ਡਰੋਲੀ ਕਲਾਂ ਆਦਮਪੁਰ ਦੁਆਬਾ ਹਮੇਸ਼ਾ ਹੀ ਮਨੁੱਖਤਾ ਦੀ ਸੱਚੀ ਸੁੱਚੀ ਸੇਵਾ ਕਰਨ ਲਈ ਹਮੇਸ਼ਾ ਮੋਹਰੀ ਰਹਿੰਦੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੱਤਰਕਾਰ ਭਾਈਚਾਰੇ ਨਾਲ ਭਾਈ ਸੁਖਜੀਤ ਸਿੰਘ ਡਰੋਲੀ ਕਲਾਂ ਨੇ ਖਾਲਸਾ ਸਾਜਨਾ ਦਿਵਸ ਮੌਕੇ
ਲਗਵਾਏ ਗਏ 31 ਵੇ ਸਵੈਂ ਇੱਛੁਕ ਖੂਨਦਾਨ ਕੈਂਪ ਅਤੇ ਦੁੱਧ ਬ੍ਰਹਮੀ ਦੇ ਵਿਸ਼ਾਲ ਲੰਗਰਾਂ ਦੌਰਾਨ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ
ਪਦਮ ਸ਼੍ਰੀ ਐਵਾਰਡ ਨਾਲ ਸਨਮਾਨਿਤ ਯੂਨੀਕ ਹੋਮ ਆਸ਼ਰਮ ਜਲੰਧਰ ਤੋਂ ਮਾਤਾ ਪ੍ਰਕਾਸ਼ ਕੌਰ ਜੀ, ਵਰੁਣ ਸੋਫ਼ੀ ਪਿੰਡ ਪ੍ਰਧਾਨ ਸਟੂਡੈਂਟ ਸੰਘਰਸ਼ ਮੋਰਚਾ ਪੰਜਾਬ ਅਤੇ ਸਰਪੰਚ ਯੂਨੀਅਨ ਪ੍ਰਧਾਨ ਸਾਬ ਸ਼੍ਰੀ ਕੁਲਵਿੰਦਰ ਬਾਘਾ ਸਾਬ ਜੀ ਨੇ ਉਚੇਚੇ ਤੌਰ ਤੇ ਕੀਤੀ। ਇਸ ਦੌਰਾਨ 55 ਖੂਨ ਦਾਨੀਆਂ ਨੇ ਮਾਨਵਤਾ ਦੀ ਸੇਵਾ ਵਿਚ ਆਪਣਾਂ ਵੱਡਮੁੱਲਾ ਯੋਗਦਾਨ ਪਾਇਆ। ਇਸ ਦੌਰਾਨ ਸੇਵਾਦਾਰ ਭਾਈ ਸੁਖਜੀਤ ਸਿੰਘ ਜੀ ਡਰੋਲੀ ਕਲਾਂ ਨੇ ਹਮੇਸ਼ਾ ਹੀ ਵੱਧ ਚੜ੍ਹ ਕੇ ਸਾਥ ਦੇਣ ਲਈ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ, ਨੌਜਵਾਨ ਸੇਵਾਦਾਰ ਵੀਰਾਂ ਭੈਣਾਂ ਗ੍ਰਾਂਮ ਪੰਚਾਇਤ ਅਤੇ ਬਲੱਡ ਦਾਨੀ ਵੀਰਾਂ ਭੈਣਾਂ ਅਤੇ ਸਮੁੱਚੇ ਮੀਡੀਆ ਪੱਤਰਕਾਰ ਭਾਈਚਾਰੇ ਦਾ ਦਾ ਆਪਣੇ ਰੋਮ ਰੋਮ ਤੋਂ ਉਚੇਚੇ ਤੌਰ ਤੇ ਧੰਨਵਾਦ ਕੀਤਾ।

Leave a Comment

Your email address will not be published. Required fields are marked *

Scroll to Top