ਮਾਨਯੋਗ ਸ਼੍ਰੀ ਸੁਰੇਦਰ ਲਾਂਬਾ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸ੍ਰੀ ਸਰਬਜੀਤ ਸਿੰਘ ਬਾਹੀਆਂ ਪੁਲਿਸ ਕਪਤਾਨ (ਤਫਤੀਸ) ਹੁਸ਼ਿਆਰਪੁਰ ਜੀ ਦੀਆਂ ਹਦਾਇਤਾਂ ਅਨੁਸਾਰ ਭੇੜੇ ਪੁਰਸ਼ਾਂ ਅਤੇ ਨਜਾਇਜ ਅਸਲਾ ਤਸਕਰਾਂ ਦੇ ਖਿਲਾਫ ਕੀਤੀ ਗਈ ਕਾਰਵਾਈ ਅਨੁਸਾਰ ਸ੍ਰੀ ਪਰਮਿੰਦਰ ਸਿੰਘ ਉਪ ਪੁਲਿਸ ਕਪਤਾਨ ਸਬ ਡਵੀਜਨ ਗੜ੍ਹਸ਼ੰਕਰ ਦੀ ਨਿਗਰਾਨੀ ਹੇਠ SI ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਮਾਹਿਲਪੁਰ ਜੀ ਦੀ ਦੇਖ ਰੇਖ ਹੇਠ ਮਿਤੀ 01-05-2024 ਨੂੰ ASI ਹਰਭਜਨ ਸਿੰਘ ਥਾਣਾ ਮਾਹਿਲਪੁਰ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਮੁਖਬਰ ਖਾਸ ਦੀ ਇਤਲਾਹ ਤੇ ਬਾਹੱਦ ਰਕਬਾ ਪਿੰਡ ਟੂਟੋਮਜਾਰਾ ਦੀ ਫੁੱਟਬਾਲ ਗਰਾਊਂਡ ਮੈਘਰੋਵਾਲ ਰੋਡ ਤੋ ਦੋਸ਼ੀ ਕਮਲਜੀਤ ਸਿੰਘ ਉਰਫ ਕਮਲ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਮੈਘਰੋਵਾਲ ਦੁਆਬਾ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸਦੀ ਪਹਿਨੀ ਹੋਈ ਜੀਨ ਦੀ ਪੈਟ ਦੇ ਖੱਬੇ ਅਤੇ ਸੱਜੇ ਪਾਸੇ ਡੱਬ ਵਿੱਚੋ ਇੱਕ ਪਿਸਟਲ 32 ਬੋਰ ਸਮੇਤ ਮੈਗਜ਼ੀਨ ਅਤੇ ਕੁੱਲ 05 ਜਿੰਦਾ ਰੋਦ (KF 7.65 ) ਇੱਕ ਪਿਸਟਲ 38 ਬੋਰ ਸਮੇਤ ਕੁੱਲ 02 ਮਿਸ ਜਿੰਦਾ ਰੋਦ ਅਤੇ ਸੱਜੀ ਜੇਬ ਵਿੱਚੋ ਇੱਕ ਦੇਸੀ ਕੱਟਾ 315 ਬੋਰ ਸਮੇਤ ਕੁੱਲ 02 ਜਿੰਦਾ ਰੋਦ (8 MM KF री मृग्भर बनने हिम से धिला भुर्वेरमा घर 85 भिडी 01-05-2024 / 25-54-59 ARMS ACT ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।ਜੋ ਦੋਸ਼ੀ ਕਮਲਜੀਤ ਸਿੰਘ ਉਰਫ ਕਮਲ ਉਕਤ ਨੇ ਆਪਣੀ ਮੁੱਢਲੀ ਪੁੱਛਗਿੱਛ ਵਿੱਚ ਮੰਨਿਆ ਹੈ ਕਿ ਉਸਨੇ ਇਹ ਤਿੰਨੋ ਅਸਲੇ ਕਰਨ ਰਾਮ ਉਰਫ ਅੱਲਾ ਪੁੱਤਰ ਬਲਵਿੰਦਰ ਰਾਮ ਵਾਸੀ ਪਿੰਡ ਸਲ ਖੁਰਦ ਥਾਣਾ ਸਦਰ ਬੰਗਾ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋ ਖਰੀਦ ਕੀਤੇ ਸਨ । ਜੋ ਕਰਨ ਰਾਮ ਉਰਫ ਅੱਲਾ ਉਕਤ ਨੂੰ ਗ੍ਰਿਫਤਾਰ ਕਰਨ ਲਈ ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ,ਜਿਸਨੂੰ ਵੀ ਜਲਦ ਤੋਂ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

















































