ਪੰਜਾਬ ਸਰਕਾਰ ਦੀਆ ਹਦਾਇਤਾ ਅਨੁਸਾਰ ਮਾੜੇ ਅਨਸਰਾ ਅਤੇ ਨਸ਼ੇ ਦੇ ਤਸਕਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਾਲੂ ਕੀਤੀ ਗਈ ਹੈ। ਜਿਸ ਅਧੀਨ ਸ੍ਰੀ ਸੁਰਿੰਦਰ ਲਾਂਬਾ IPS ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਵੱਲੋ ਦਿੱਤੇ ਦਿਸ਼ਾ ਨਿਰਦੇਸ਼ਾ ਦੀ ਰਹਿਨੁਮਾਈ ਹੇਠ ਸ਼੍ਰੀ ਪਰਮਿੰਦਰ ਸਿੰਘ DSP ਗੜਸ਼ੰਕਰ ਜੀ ਦੀਆ ਹਦਾਇਤਾ ਅਨੁਸਾਰ ਐਸ.ਆਈ ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਮਾਹਿਲਪੁਰ ਦੀ ਦੇਖ ਰੇਖ ਹੇਠ ASI ਉਕਾਂਰ ਸਿੰਘ ਇੰਚਾਰਜ ਚੌਕੀ ਸੈਲਾ ਖੁਰਦ ਥਾਣਾ ਮਾਹਿਲਪੁਰ ਨਾਕਾਬੰਦੀ ਦੇ ਸਬੰਧ ਵਿੱਚ ਪਿੰਡ ਜੱਸੋਵਾਲ ਨੇੜੇ ਭਾਤਪੁਰ ਜੱਟਾ ਮੋੜ ਮੌਜੂਦ ਸੀ ਤਾ ਪਿੰਡ ਜੱਸੋਵਾਲ ਨੂੰ ਐਕਟਿਵਾ ਪਰ ਆ ਰਹੇ ਦੋ ਮੋਨੇ ਵਿਅਕਤੀਆਨ ਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕਰਕੇ ਨਾਮ, ਪਤਾ ਪੁਛਿਆ ਤਾਂ ਐਕਟਿਵਾ ਚਾਲਕ ਨੇ ਆਪਣਾ ਨਾਮ ਜਸਕਰਨ ਸਿੰਘ ਉਰਫ ਜੱਸੀ ਪੁੱਤਰ ਸੁਲਿੰਦਰਪਾਲ ਵਾਸੀ ਪਾਹਲੇਵਾਲ ਥਾਣਾ ਗੜੰਸ਼ਕਰ ਅਤੇ ਪਿਛੇ ਬੈਠੇ ਵਿਅਕਤੀ ਨੇ ਆਪਣਾ ਨਾਮ ਇੰਦਰਜੀਤ ਉਰਫ ਕਾਕਾ ਪੁੱਤਰ ਬਿੱਕਰ ਸਿੰਘ ਵਾਸੀ ਪਾਹਲੇਵਾਲ ਥਾਣਾ ਗੜਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਦੱਸਿਆਂ। ਜਿਹਨਾਂ ਦੀ ਤਲਾਸ਼ੀ ਕਰਨ ਤੇ ਜਸਕਰਨ ਸਿੰਘ ਉਰਫ ਜੱਸੀ ਉਕਤ ਦੀ ਪਹਿਨੀ ਹੋਈ ਪੈਟ ਦੀ ਸੱਜੀ ਜੇਬ ਵਿਚ ਇਕ ਮੋਮੀ ਲਿਫਾਫੇ ਵਿਚੋ 210 ਨਸ਼ੀਲੀਆ ਗੋਲੀਆ ਅਤੇ ਇੰਦਰਜੀਤ ਉਰਫ ਕਾਕਾ ਦੀ ਪਹਿਨੀ ਹੋਈ ਪੈਟ ਦੀ ਸੱਜੀ ਵਿੱਚੋ ਇਕ ਮੋਮੀ ਲਿਫਾਫੇ ਵਿੱਚੋ 10 ਖੁੱਲੇ ਨਸ਼ੀਲੇ ਟੀਕੇ ਬ੍ਰਾਮਦ ਕਰਕੇ ਉਹਨਾਂ ਤੇ ਮੁਕੱਦਮਾ ਨੰਬਰ 86 ਮਿਤੀ 06.05.2024 ਅ/ਧ 22-61-85 NDPS Act ਥਾਣਾ ਮਾਹਿਲਪੁਰ ਦਰਜ ਰਜਿਸਟਰ ਕਰਕੇ ਕਾਰਵਾਈ ਅਮਲ ਵਿੱਚ ਲਿਆਦੀ ਗਈ ਹੈ।

















































