ਜਲੰਧਰ – ਜਲੰਧਰ ਲੋਕ ਸਭਾ ਰਾਖਵੇਂ ਹਲਕੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਪਹਿਲੇ ਦਿਨ ਕਿਸੇ ਵੀ ਵਿਅਕਤੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਏ ਗਏ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਲੋਕ ਸਭਾ ਹਲਕਾ ਜਲੰਧਰ ਲਈ 14 ਮਈ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਦੇ ਹਨ ।
ਉਨ੍ਹਾਂ ਦੱਸਿਆ ਕਿ 10 ਮਈ ਨੂੰ ਛੁੱਟੀ ਵਾਲੇ ਦਿਨ ਵੀ ਉਮੀਦਵਾਰਾਂ ਪਾਸੋਂ ਨਾਮਜ਼ਦਗੀ ਪੱਤਰ ਲਏ ਜਾਣਗੇ। 11 ਤੇ 12 ਮਈ ਦਿਨ ਸ਼ਨੀਵਾਰ ਤੇ ਐਤਵਾਰ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਵਾਏ ਜਾ ਸਕਣਗੇ । ਉਮੀਦਵਾਰ ਸਮੇਤ ਕੇਵਲ 5 ਵਿਅਕਤੀ ਹੀ ਨਾਮਜ਼ਦਗੀ ਲਈ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਦੇ ਕੋਰਟ ਰੂਮ ਵਿੱਚ ਆ ਸਕਦੇ ਹਨ।

















































