ਲੋਕ ਸਭਾ ਚੋਣਾਂ ਤੋਂ ਪਹਿਲਾਂ ਡੀਜੀਪੀ ਪੰਜਾਬ ਦਾ ਵੱਡਾ ਐਕਸ਼ਨ, 25 ਕਰੋੜ ਦੀ ਡਰੱਗ ਕੀਤੀ ਬਰਾਮਦ

ਜਲੰਧਰ – ਪੰਜਾਬ ‘ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਅੰਮ੍ਰਿਤਸਰ ‘ਚ ਦੇਹਟ ਪੁਲਸ ਨੇ ਦੋ ਨਸ਼ਾ ਤਸਕਰਾਂ ਨੂੰ ਇਕ ਕਿਲੋ ਆਈਸ (ਮੇਥਾਮੇਥਾਫਾਈਨ) ਅਤੇ ਤਿੰਨ ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਨਸ਼ੇ ਦੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਉਪਰੋਕਤ ਜਾਣਕਾਰੀ ਸਾਂਝੀ ਕਰਦੇ ਹੋਏ ਪੰਜਾਬ ਦੇ DGP ਗੌਰਵ ਯਾਦਵ ਨੇ ਟਵੀਟ ਕੀਤਾ ਕਿ ਦੋਸ਼ੀ ਪਾਕਿਸਤਾਨ ਸਥਿਤ ਵੱਡੇ ਨਸ਼ਾ ਤਸਕਰਾਂ ਨਾਲ ਜੁੜੇ ਹੋਏ ਹਨ। ਪੰਜਾਬ ਦੇ ਡੀਜੀਪੀ ਨੇ ਕਿਹਾ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵੱਡੇ ਨੈਟਵਰਕ ਵਿੱਚ ਘੁਸਪੈਠ ਕੀਤੀ ਹੈ। ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਪਰਦਾਫਾਸ਼ ਹੋਇਆ ਹੈ।

ਬਰਾਮਦ ਕੀਤੀ ਗਈ 3 ਕਿਲੋ ਹੈਰੋਇਨ ਅਤੇ 1 ਕਿਲੋ ਆਈਸ (ਮੇਥ) ਦੀ ਬਾਜ਼ਾਰੀ ਕੀਮਤ 25 ਕਰੋੜ ਰੁਪਏ ਤੋਂ ਵੱਧ ਹੈ। ਪੰਜਾਬ ਦੇ DGP ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨੀ ਸਮੱਗਲਰ ਡੋਗਰ ਰਾਜਪੂਤ ਦੇ ਸੰਪਰਕ ਵਿੱਚ ਸਨ। ਹੈਰੋਇਨ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਹੈ। ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਦੋਵਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਦੇ ਪੁਰਾਣੇ ਅਤੇ ਮੌਜੂਦਾ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਡੀਜੀਪੀ ਯਾਦਵ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

Leave a Comment

Your email address will not be published. Required fields are marked *

Scroll to Top