ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਡਰੋਲੀ ਕਲਾਂ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਪੂਰਵਕ ਨਾਲ ਮਨਾਇਆ ਗਿਆ।

ਆਦਮਪੁਰ 14 ਮਈ (ਪਰਮਜੀਤ ਸਾਬੀ) ਗੁਰਦੁਆਰਾ ਸ਼ਹੀਦ ਬਾਬਾ ਮਤੀ ਸਾਹਿਬ ਜੀ ਡਰੋਲੀ ਕਲਾਂ ਵਿਖੇ ਸਮੂਹ ਨਗਰ ਨਿਵਾਸੀ ਅਤੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਮਨੋਹਰ ਸਿੰਘ ਦੇ ਸਹਿਯੋਗ ਨਾਲ ਸੰਗਰਾਂਦ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਪੂਰਵਕ ਨਾਲ ਮਨਾਇਆ ਗਿਆ। ਇਸ ਮੌਕੇ ਕੀਰਤਨ ਦੀਵਾਨ ਸਜਾਏ ਗਏ।

ਇਸ ਮੌਕੇ ਹਜੂਰੀ ਰਾਗੀ ਭਾਈ ਹਰਸੇਮ ਸਿੰਘ ਜੀ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਡਰੋਲੀ ਕਲਾਂ ਵਾਲੇ, ਹਜੂਰੀ ਰਾਗੀ ਜੱਥਾ ਭਾਈ ਤਾਰਬਲਵੀਰ ਸਿੰਘ ਜੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਕਥਾ ਵਾਚਕ ਭਾਈ ਨਛੱਤਰ ਸਿੰਘ ਜੀ ਹੁਸ਼ਿਆਰਪੁਰ ਵਾਲੇ, ਰਾਗੀ ਜੱਥਾ ਭਾਈ ਮਨਪ੍ਰੀਤ ਸਿੰਘ ਜੀ ਧੋਗੜੀ ਵਾਲੇ, ਢਾਡੀ ਜੱਥਾ ਭਾਈ ਦਵਿੰਦਰ ਸਿੰਘ ਜੀ ਉਧਮੀ ਮਹਿਤਪੁਰ ਵਾਲੇ ਵਲੋਂ ਸੰਗਤਾਂ ਨੂੰ ਗੁਰੂ ਕੀ ਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਸਟੇਜ ਸੈਕਟਰੀ ਦੀ ਭੂਮਿਕਾ ਮਾਸਟਰ ਸੁਰਜੀਤ ਸਿੰਘ ਵਲੋਂ ਨਿਭਾਈ  ਅਤੇ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ। ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਆਈਆਂ ਹੋਈਆਂ ਸੰਗਤਾਂ ਦਾ ਜੱਥੋਦਾਰ ਪ੍ਰਧਾਨ ਮਨੋਹਰ ਸਿੰਘ ਵੱਲੋਂ ਧੰਨਵਾਦ ਕੀਤਾ ਗਿਆ।

Leave a Comment

Your email address will not be published. Required fields are marked *

Scroll to Top