ਭਗਵੰਤ ਜੀ ਤੁਸੀਂ ਲੋਕਾਂ ਦੇ ਕੰਮ ਕਰੋ ਕਿੱਕਲੀਆਂ ਨਾ ਸੁਣਾਓ, ਤੁਹਾਨੂੰ ਲੋਕਾਂ ਨੇ ਇਸ ਕੰਮ ਲਈ ਮੁੱਖ ਮੰਤਰੀ ਨਹੀਂ ਬਣਾਇਆ

ਲੁਧਿਆਣਾ, 29 ਮਈ :- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਲੁਧਿਆਣਾ ਵਿਖੇ ਚੋਣ ਮੁਹਿੰਮ ਨੂੰ ਹੋਰ ਹੁਲਾਰਾ ਦਿੰਦੇ ਹੋਏ, ਲੁਧਿਆਣਾ ਦੱਖਣੀ ਤੋਂ ਦੂਜੇ ਨੰਬਰ ਦੇ ਉਮੀਦਵਾਰ ਸਤਿੰਦਰਪਾਲ ਸਿੰਘ ਤਾਜਪੁਰੀ ਕਾਂਗਰਸ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਇੱਥੇ ਪਾਰਟੀ ਦੇ ਪੰਜਾਬ ਇੰਚਾਰਜ ਦਵਿੰਦਰ ਯਾਦਵ ਅਤੇ ਵੜਿੰਗ ਨੇ ਪਾਰਟੀ ਵਿੱਚ ਸ਼ਾਮਲ ਕੀਤਾ।

ਵਰਣਨਯੋਗ ਹੈ ਕਿ ਲੁਧਿਆਣਾ ਦੱਖਣੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਵਜੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਵਾਲੇ ਤਾਜਪੁਰੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੋਂ ਹਾਰ ਕੇ ਦੂਜੇ ਨੰਬਰ ‘ਤੇ ਰਹੇ ਸਨ। ਤਾਜਪੁਰੀ ਲੁਧਿਆਣਾ ਦੇ ਇੱਕ ਉੱਘੇ ਸਿਆਸੀ ਪਰਿਵਾਰ ਨਾਲ ਸਬੰਧ ਰੱਖਦੇ ਹਨ। ਉਨ੍ਹਾਂ ਦੇ ਪਿਤਾ ਜਗਦੇਵ ਸਿੰਘ ਤਾਜਪੁਰੀ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਸਨ।

ਇਸ ਦੌਰਾਨ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ, ਦਵਿੰਦਰ ਯਾਦਵ ਨੇ ਕਿਹਾ ਕਿ ਇਸ ਨਾਲ ਲੁਧਿਆਣਾ ਸੰਸਦੀ ਹਲਕੇ ਵਿੱਚ ਪਾਰਟੀ ਦੀਆਂ ਸੰਭਾਵਨਾਵਾਂ ਹੋਰ ਮਜ਼ਬੂਤ ਹੋਣਗੀਆਂ ਅਤੇ ਜਿੱਤ ਦਾ ਫਰਕ ਵਧੇਗਾ।

Leave a Comment

Your email address will not be published. Required fields are marked *

Scroll to Top