ਬਿਜਲੀ ਦਰਾਂ ਵਿਚ ਕੀਤਾ ਵਾਧਾ ਤੁਰੰਤ ਵਾਪਸ ਲਵੇ ਸਰਕਾਰ—-ਜਸਬੀਰ ਸਿੰਘ ਪਿੱਦੀ
ਜਲੰਧਰ (ਪਰਮਜੀਤ ਸਾਬੀ) – ਬੀਤੇ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲਾ ਜਲੰਧਰ ਦੇ ਜੋਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੀਆਂ ਮੀਟਿੰਗਾਂ ਜਿਲ਼ਾ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ਦੀ ਅਗਵਾਈ ਵਿਚ ਪਿੰਡ ਢੱਡਾ ਲਹਿਣਾਂ,ਢੱਡਾ ਖਾਨਪੁਰ ਅਤੇ ਨਾਲ ਲਗਦੇ ਪਿੰਡਾਂ ਵਿਖੇ ਹੋਈਆਂ ਜਿਸ ਵਿਚ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ ਉਚੇਚੇ ਤੌਰ ਤੇ ਪੁੱਜੇ ।ਇਸ ਮੌਕੇ ਤੇ ਗੱਲ ਬਾਤ ਕਰਦਿਆਂ ਸੂਬਾ ਮੀਤ ਪ੍ਰਧਾਨ ਜਸਵੀਰ ਸਿੰਘ ਪਿੱਦੀ ਜੀ ਨੇ ਸਰਕਾਰ ਦੁਆਰਾ ਬਿਜਲੀ ਦਰਾਂ ਵਿੱਚ ਨਾਜਾਇਜ਼ ਵਾਧਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਇਹ ਵਾਧਾ ਤੁਰੰਤ ਵਾਪਸ ਲਵੇ ਉਹਨਾਂ ਅੱਗੇ ਕਿਹਾ ਕਿ ਕਿਹਾ ਕਿ ਜਿਲਾ ਜਲੰਧਰ ਤੋਂ 20 ਜੂਨ ਨੂੰ ਕਿਸਾਨਾਂ ਮਜ਼ਦੂਰਾਂ ਦੇ ਵਿਸ਼ਾਲ ਕਾਫ਼ਲੇ ਰਵਾਨਾਂ ਹੋ ਰਹੇ ਹਨ ਜਿਸ ਵਿਚ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਅਤੇ ਬੀਬੀਆਂ ਹਿੱਸਾ ਲੈਣਗੀਆਂ ਅਸੀ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕਰ ਰਹੇ ਹਾ ।ਇਸ ਮੋਕੇ ਤੇ ਉਹਨਾਂ ਲੋਕਾ ਸਾਨੂੰ ਅਪੀਲ ਕੀਤੀ ਕਿ ਜੇਕਰ ਅਸੀਂ ਦੇਸ਼ ਨੂੰ ਨਸ਼ਾ ਮੁਕਤ ਕਰਨਾ ਹੈ , ਮਜ਼ਦੂਰਾਂ ਨੂੰ 200 ਦਿਨ ਰੋਜ਼ਗਾਰ ਦਿਵਾਉਣਾ ਹੈ , ਮਜ਼ਦੂਰ ਨੂੰ 700 ਰੂ ਦਿਹਾੜੀ ਦਵਾਉਣੀ ਹੈ ,ਬੇ ਰੋਜ਼ਗਾਰੀ ਦੂਰ ਕਰਨੀ ਹੈ ,ਕਿਸਾਨਾਂ ਅਤੇ ਮਜ਼ਦੂਰਾਂ ਵਾਸਤੇ ਘੱਟੋ ਘੱਟ 10 ਹਜ਼ਾਰ ਰੂ : ਬੁਡਾਪਾ ਪੈਂਸ਼ਨ ਲੈਣੀ ਹੈ ,ਫਸਲਾਂ ਦੇ ਲਾਹੇਵੰਦ ਭਾਅ ਲੈਣੇ ਹਨ ,ਭਾਰਤ ਨੂੰ WTO ਦੀਆਂ ਨੀਤੀਆਂ ਤੋਂ ਬਾਹਰ ਕਰਨਾਂ ਹੈ ,ਕਿਸਾਨਾਂ ਮਜ਼ਦੂਰਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਵਾਉਣੀਆਂ ਹਨ ,ਦਿੱਲੀ ਅੰਦੋਲਨ ਦੇ ਸ਼ਹੀਦਾਂ ਨੂੰ ਇਨਸਾਫ਼ ਦਿਵਾਉਣਾ ਹੈ , ਅਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦਿਵਾਉਣੇ ਹਨ,ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨਾ ਹੈ , ਡਾ ਸਵਾਮੀਨਾਥਨ ਕਮਿਸ਼ਨ ਰਿਪੋਰਟ ਅਨੁਸਾਰ ਫਸਲਾਂ ਦੇ ਭਾਅ ਲੈਣੇ ਹਨ,ਸਾਰੀਆਂ ਫਸਲਾਂ ਤੇ ਸਰਕਾਰੀ ਖਰੀਦ ਦਾ ਕਨੂੰਨ ਬਣਾਉਣਾ ਹੈ , ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ਮਜ਼ਦੂਰਾਂ ਤੇ ਹੋਏ ਪਰਚੇ ਰੱਦ ਕਰਵਾਉਣੇ ਹਨ, ਦਿੱਲੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾ ਮਜ਼ਦੂਰਾ ਦੇ ਮੁਆਵਜ਼ੇ ਅਤੇ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਿਵਾਉਣੀ ਹੈ , ਲਖੀਮਪੁਰ ਖੀਰੀ ਮਾਮਲੇ ਤੇ ਇਨਸਾਫ਼ ਲੈਣਾ ਹੈ ਤਾਂ ਇਕ ਜੁੱਟ ਹੋ ਕਿ ਸੰਘਰਸ਼ਾਂ ਦੇ ਪਿੜ ਮੱਲਣੇ ਪੈਣਗੇ ।ਇਸ ਮੌਕੇ ਤੇ ਹੋਰਨਾ ਤੋ ਇਲਾਵਾ ਜਿਲਾ ਸਕੱਤਰ ਜਰਨੈਲ ਸਿੰਘ ਰਾਮੇ, ਜੱਗਪ੍ਰੀਤ ਢੱਡਾ,ਅਵਤਾਰ ਸਿੰਘ ਖਾਨਪੁਰ ਢੱਡਾ,ਜਿੰਦਰ ਸਿੰਘ ਈਦਾਂ ,ਸੱਤਾ ਬੱਲ ਨੋ ਅਤੇ ਹੋਰ ਵੀ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਅਤੇ ਬੀਬੀਆਂ ਹਾਜਰ ਸਨ।
