ਡੀ.ਆਈ.ਜੀ. ਜਲੰਧਰ ਰੇਂਜ ਵੱਲੋਂ ਥਾਣਾ ਟਾਂਡਾ, ਹੁਸ਼ਿਆਰਪੁਰ ਦਾ ਅਚਾਨਕ ਨਿਰੀਖਣ ਕੀਤਾ

ਹੁਸ਼ਿਆਰਪੁਰ (ਸੋਨੂੰ ਥਾਪਰ) – ਅੱਜ ਸ਼੍ਰੀ ਹਰਮਨਬੀਰ ਸਿੰਘ ਗਿੱਲ, ਆਈ.ਪੀ.ਐਸ., ਡੀ.ਆਈ.ਜੀ. ਜਲੰਧਰ ਰੇਂਜ ਨੇ ਸਵੇਰੇ 07:30 ਵਜੇ ਥਾਣਾ ਟਾਂਡਾ, ਹੁਸ਼ਿਆਰਪੁਰ ਦਾ ਅਚਾਨਕ ਨਿਰੀਖਣ ਕੀਤਾ। ਇਸ ਅਚਾਨਕ ਦੌਰੇ ਦਾ ਮੁੱਖ ਮਕਸਦ ਪੰਜਾਬ ਪੁਲਿਸ ਦੇ ਫਰਜ਼ ਪ੍ਰੋਟੋਕਾਲ ਦੀ ਕੜੀ ਪਾਲਣਾ ਨੂੰ ਯਕੀਨੀ ਬਣਾਉਣਾ ਸੀ।

ਦੌਰੇ ਦੌਰਾਨ ਇਹ ਨੋਟ ਕੀਤਾ ਗਿਆ ਕਿ ਥਾਣੇ ਵਿੱਚ ਸਿਰਫ਼ ਸਹਾਇਕ ਮੁਨਸ਼ੀ ਹੀ ਬਿਨਾਂ ਹਥਿਆਰ ਦੇ ਮੌਜੂਦ ਸੀ। ਦੂਜਾ, ਸਵੇਰੇ 08:00 ਵਜੇ ਲਈ ਨਿਧਾਰਤ ਰੋਲ ਕਾਲ ਥਾਣੇ ਵੱਲੋਂ ਲਾਗੂੁ ਨਹੀਂ ਕੀਤੀ ਗਈ ਸੀ, ਜੋ ਕਿ ਸੀਨੀਅਰ ਅਫਸਰਾਂ ਦੇ ਨਿਰਦੇਸ਼ਾਂ ਦੀ ਸਿੱਧੀ ਉਲੰਘਣਾ ਹੈ। ਐਸ.ਐਚ.ਓ. ਥਾਣਾ ਟਾਂਡਾ ਅਤੇ ਡੀ.ਐਸ.ਪੀ. ਟਾਂਡਾ ਵੀ ਆਪਣੇ ਨਿਵਾਸ ਸਥਾਨਾਂ ਵਿੱਚ ਸੌ ਰਹੇ ਸਨ। ਬਾਕੀ ਰਹਿੰਦੀ ਪੁਲਿਸ ਫੋਰਸ ਥਾਣੇ ਵਿੱਚ ਸਵੇਰੇ 09:00-09:15 ਵਜੇ ਦੇ ਦਰਮਿਆਨ ਪਹੁੰਚੀ, ਜੋ ਕਿ ਡੀ.ਆਈ.ਜੀ. ਦੇ ਦੌਰੇ ਤੋਂ 1 ਘੰਟਾ 45 ਮਿੰਟ ਬਾਅਦ ਸੀ, ਜਿਸ ਨਾਲ ਥਾਣੇ ਵਿੱਚ ਸੁਰੱਖਿਆ ਦੀ ਕਮੀ ਅਤੇ ਸੰਭਾਵਿਤ ਖਤਰੇ ਦਾ ਪਤਾ ਲੱਗਦਾ ਹੈ। ਡਿਊਟੀ ਵਿੱਚ ਲਾਪਰਵਾਹੀ ਅਤੇ ਨਿਗਰਾਨੀ ਦੀ ਘਾਟ ਕਾਰਨ ਐਸ.ਐਚ.ਓ. ਟਾਂਡਾ, ਐਸ.ਆਈ. ਰਮਨ ਕੁਮਾਰ ਨੂੰ ਮੁਅੱਤਲ ਕਰਕੇ ਪੁਲਿਸ ਲਾਈਨ ਭੇਜਿਆ ਗਿਆ।

Leave a Comment

Your email address will not be published. Required fields are marked *

Scroll to Top