ਜਲੰਧਰ (ਰਿਪੋਰਟਰ – ਅਜੇ ਕੁਮਾਰ) ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਕਿਹਾ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੋਮਵਾਰ ਨੂੰ ਜਲੰਧਰ ਵਿੱਚ ਕਾਂਗਰਸ ਨੂੰ ਕਰਾਰੀ ਹਾਰ ਦਿੱਤੀ ਹੈ। ਸਾਬਕਾ ਡਿਪਟੀ ਮੇਅਰ ਪ੍ਰਵੇਸ਼ ਤਾਂਗੜੀ, ਸਾਬਕਾ ਪੀਐਸਸੀ ਡਾਇਰੈਕਟਰ ਅਤੇ ਵਾਰਡ ਨੰਬਰ 78 ਦੇ ਕੌਂਸਲਰ ਜਗਦੀਸ਼ ਰਾਮ ਸਮਰਾਏ ਅਤੇ ਰਾਜ ਕੁਮਾਰ ਰਾਜੂ ਭਾਜਪਾ ਅਤੇ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਜਗਦੀਸ਼ ਰਾਏ ਸਮਰਾਏ ਪੰਜਾਬ ਕਾਂਗਰਸ ਵਿੱਚ ਕਈ ਅਹੁਦਿਆਂ ’ਤੇ ਰਹਿ ਚੁੱਕੇ ਹਨ ਪਿਛਲੇ ਕਈ ਸਾਲਾਂ ਤੋਂ ਰਾਜਨੀਤੀ ਵਿੱਚ ਸਰਗਰਮ ਹਨ। ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਠੀਕ ਪਹਿਲਾਂ ਸਾਬਕਾ ਡਿਪਟੀ ਮੇਅਰ ਅਤੇ ਐਮਸੀ ਦਾ ਪਾਰਟੀ ਛੱਡ ਜਾਣਾ ਭਾਜਪਾ ਅਤੇ ਕਾਂਗਰਸ ਲਈ ਵੱਡਾ ਝਟਕਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਸਾਰੇ ਆਗੂਆਂ ਨੂੰ ਪਾਰਟੀ ‘ਚ ਸ਼ਾਮਿਲ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ | ਉਨ੍ਹਾਂ ਆਪਣੇ ਬਿਆਨ ਵਿੱਚ ਦਾਅਵਾ ਕੀਤਾ ਕਿ ਜਲੰਧਰ ਵਿੱਚ ਆਮ ਆਦਮੀ ਪਾਰਟੀ ਦਿਨੋਂ-ਦਿਨ ਮਜ਼ਬੂਤ ਹੁੰਦੀ ਜਾ ਰਹੀ ਹੈ। ਅਸੀਂ ਜਲੰਧਰ ਪੱਛਮੀ ਦੀ ਉਪ ਚੋਣ ਵੱਡੇ ਫਰਕ ਨਾਲ ਜਿੱਤਾਂਗੇ। ਮਾਨ ਨੇ ਕਿਹਾ ਕਿ ਪੰਜਾਬ ਦੇ ਸਮੂਹ ਸਮਰਥਕਾਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਹੈ। ਅਸੀਂ ਇੱਕ ਪਰਿਵਾਰ ਵਾਂਗ ਹਾਂ ਅਤੇ ਸਾਡਾ ਉਦੇਸ਼ ਉਨ੍ਹਾਂ ਸਾਰਿਆਂ ਨੂੰ ਇੱਕ ਪਲੇਟਫਾਰਮ ਦੇਣਾ ਹੈ ਜੋ ਪੰਜਾਬ ਦੀ ਤਰੱਕੀ ਲਈ ਕੰਮ ਕਰਨਾ ਚਾਹੁੰਦੇ ਹਨ। ਮਾਨ ਨੇ ਕਿਹਾ ਕਿ ਲੋਕਾਂ ਨੇ ਭਾਜਪਾ ਅਤੇ ਕਾਂਗਰਸ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਦੇ ਆਗੂ ਲਗਾਤਾਰ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ, ਜਿਸ ਤੋਂ ਸਾਬਤ ਹੁੰਦਾ ਹੈ ਕਿ ਸਾਰੇ ਆਗੂ ‘ਆਪ’ ਵਿੱਚ ਆਪਣਾ ਅਤੇ ਪੰਜਾਬ ਦਾ ਭਵਿੱਖ ਦੇਖਦੇ ਹਨ। ਮਾਨ ਨੇ ਕਿਹਾ ਕਿ ਜਲੰਧਰ ਪੱਛਮੀ ਤੋਂ ‘ਆਪ’ ਉਮੀਦਵਾਰ ਮਹਿੰਦਰ ਭਗਤ ਇੱਕ ਇਮਾਨਦਾਰ ਅਤੇ ਨਾਮਵਰ ਆਗੂ ਹਨ। ਲੋਕ ਉਸ ਨੂੰ ਭਾਰੀ ਜਿੱਤ ਦਿਵਾਉਣਗੇ। ਇਸ ਮੌਕੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਮੰਤਰੀ ਅਮਨ ਅਰੋੜਾ, ਵਿਧਾਇਕ ਰਮਨ ਅਰੋੜਾ, ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਵਿਧਾਇਕ ਬਰਿੰਦਰ ਗੋਇਲ ਹਾਜ਼ਰ ਸਨ।

















































