ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ

ਅੰਮ੍ਰਿਤਸਰ – ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਲਖਵਿੰਦਰ ਲੱਖਾ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਸੀ ਅਤੇ ਪਾਕ-ਅਧਾਰਤ ਡਰੱਗ ਸਮੱਗਲਰ ਦੇ ਸੰਪਰਕ ਵਿੱਚ ਸੀ। ਖੇਮਕਰਨ, ਤਰਨਤਾਰਨ ਤੋਂ 5 ਕਿਲੋ ਹੈਰੋਇਨ ਬਰਾਮਦ। ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ ਨਵੇਂ ਅਪਰਾਧਿਕ ਕਾਨੂੰਨਾਂ ਦੇ ਉਪਬੰਧਾਂ ਅਨੁਸਾਰ ਗਜ਼ਟਿਡ ਅਫਸਰ ਦੀ ਮੌਜੂਦਗੀ ਵਿੱਚ ਤਲਾਸ਼ੀ ਅਤੇ ਜ਼ਬਤ ਦੀ ਵੀਡੀਓਗ੍ਰਾਫੀ ਕੀਤੀ ਗਈ ਹੈ। ਬੈਕਵਰਡ ਅਤੇ ਫਾਰਵਰਡ ਲਿੰਕੇਜ ਸਥਾਪਤ ਕਰਨ ਲਈ ਜਾਂਚ ਜਾਰੀ ਹੈ। ਪੰਜਾਬ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਬਣਾਉਣ ਲਈ ਵਚਨਬੱਧ ਹੈ ਭਗਵੰਤ ਮਾਨ।

Leave a Comment

Your email address will not be published. Required fields are marked *

Scroll to Top