ਜਲੰਧਰ :- ਜਲੰਧਰ ਵੈਸਟ ਵਿਧਾਨ ਸਭਾ ਹਲਕੇ ‘ਚ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿਚ ਵੱਡਾ ਧਮਾਕਾ ਹੋਇਆ ਹੈ। ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਕੌਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ ਹੈ।
ਆਮ ਆਦਮੀ ਪਾਰਟੀ ਜੁਆਇਨ ਕਰਨ ਤੋਂ ਬਾਅਦ ਬੀਬੀ ਸੁਰਜੀਤ ਕੌਰ ਅਤੇ ਉਹਨਾਂ ਦਾ ਪੁੱਤਰ ਦੀਪ ਸਿੰਘ ਰਠੋਰ ਦੇ ਵੱਲੋਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦੇ ਨਾਲ ਇੱਕ ਕਾਨਫਰੰਸ ਕੀਤੀ ਗਈ ਹੈ ਜਿਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬੀਬੀ ਸੁਰਜੀਤ ਕੌਰ ਦੇ ਪੁੱਤਰ ਦੀਪ ਸਿੰਘ ਰਠੋਰ ਦਾ ਕਹਿਣਾ ਹੈ ਕਿ ਉਹਨਾਂ ਨੇ ਅਕਾਲੀ ਦਲ ਨਹੀਂ ਛੱਡਿਆ ਅਕਾਲੀ ਦਲ ਦੇ ਵੱਲੋਂ ਉਹਨਾਂ ਨੂੰ ਕੱਢਿਆ ਗਿਆ ਹੈ। ਜੇਕਰ ਸੁਖਬੀਰ ਸਿੰਘ ਬਾਦਲ ਵੱਲੋਂ ਉਹਨਾਂ ਦਾ ਸਾਥ ਦਿੱਤਾ ਜਾਂਦਾ ਤਾਂ ਉਹ ਵਧੀਆ ਤਰੀਕੇ ਨਾਲ ਚੋਣਾਂ ਲੜ ਸਕਦੇ ਸਨ ਉਹਨਾਂ ਕਿਹਾ ਕਿ ਉਹਨਾਂ ਦਾ ਨਿੱਜੀ ਫੈਸਲਾ ਹੈ ਕਿ ਉਹਨਾਂ ਦੇ ਵੱਲੋਂ ਆਮ ਆਦਮੀ ਪਾਰਟੀ ਜੁਆਇਨ ਕੀਤੀ ਗਈ ਹੈ। ਉਹਨਾਂ ਕਿਹਾ ਕਿ ਦੋ ਧੜਿਆਂ ਦੀ ਰਾਜਨੀਤੀ ਵਿੱਚੋ ਨਹੀਂ ਪੈਣਾ ਚਾਹੁੰਦੇ ਜਿਸ ਦੇ ਕਰਕੇ ਉਹਨਾਂ ਦੇ ਵੱਲੋਂ ਉਹਨਾਂ ਦੇ ਵੱਲੋਂ ਅੱਜ ਫੈਸਲਾ ਕੀਤਾ ਗਿਆ ਕਿ ਆਮ ਆਦਮੀ ਪਾਰਟੀ ਦੇ ਨਾਲ ਚੱਲਣਗੇ ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਡਿਕਟੇਟਰਸ਼ਿਪ ਕੀਤੀ ਜਾ ਰਹੀ ਹੈ ਤੇ ਉਹਨਾਂ ਦੇ ਪਿਤਾ ਦੀਆਂ ਕੁਰਬਾਨੀਆਂ ਦਾ ਵੀ ਕੋਈ ਮੁੱਲ ਸ਼੍ਰੋਮਣੀ ਅਕਾਲੀ ਦਲ ਨੇ ਨਹੀਂ ਮੋੜਿਆ ਉਹਨਾਂ ਸਾਥ ਦੇਣ ਵਾਲਿਆਂ ਦਾ ਧੰਨਵਾਦ ਕੀਤਾ ਹੈ।

















































