ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਤਿਮਾਹੀ ਮੀਟਿੰਗ, ਬੈਂਕਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਜਲੰਧਰ, 05 ਜੁਲਾਈ:- ਵਧੀਕ ਡਿਪਟੀ ਕਮਿਸ਼ਨਰ ਮੇਜਰ ਡਾ. ਅਮਿਤ ਮਹਾਜਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਲਾਹਕਾਰ ਕਮੇਟੀ/ ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ ਦੀ ਵਿਸ਼ੇਸ਼ ਤਿਮਾਹੀ ਮੀਟਿੰਗ ਹੋਈ ਜਿਸ ਵਿੱਚ ਵਾਰਸ਼ਿਕ ਕਰਜ਼ਾ ਯੋਜਨਾ 2023-24 ਦੀ 31 ਮਾਰਚ, 2024 ਨੂੰ ਖਤਮ ਹੋਈ ਤਿਮਾਹੀ ਲਈ ਮਿਥੇ ਗਏ ਟੀਚੇ ਅਤੇ ਨਤੀਜਿਆਂ ਦੀ ਸਮੀਖਿਆ ਕੀਤੀ ਗਈ!

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਮੇਜਰ ਡਾ.ਅਮਿਤ ਮਹਾਜਨ ਵਲੋਂ ਬੈਂਕਾਂ ਦੀ ਕਾਰਗੁਜ਼ਾਰੀ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਰਜ਼ੇਅਤੇ ਸੀ.ਡੀ. ਰੇਸ਼ੋ ਦੇ ਨਿਰਧਾਰਿਤ ਸਲਾਨਾ ਟੀਚਿਆਂ ਦੀ ਪ੍ਰਾਪਤੀ ਲਈ ਬੈਂਕਾਂ ਨੂੰ ਵੱਖ-ਵੱਖ ਖੇਤਰਾਂ ਦੀ ਬਹਿਤਰੀ ਲਈ ਹੋਰ ਤੇਜ਼ੀ ਨਾਲ ਕੰਮ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਨੇ ਇਸ ਵਿੱਚ ਹੋਰ ਸੁਧਾਰ ਲਿਆਉਣ ਲਈ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਕਰਜ਼ੇ ਦੇਣ ਲਈ ਵੀ ਆਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਲਈ ਵੱਧ ਤੋਂ ਵੱਧ ਕਰਜ਼ਾ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਮੱਛੀ ਪਾਲਣ ਵਿਭਾਗ ਨੂੰ ਜ਼ਿਲ੍ਹੇ ਵਿੱਚ ਮੱਛੀ ਪਾਲਣ ਦੇ ਕਿੱਤੇ ਨਾਲ ਜੁੜੇ ਕਿਸਾਨਾਂ ਨਾਲ ਮੀਟਿੰਗ ਕਰਨ ਕੀਤੀ ਜਾਵੇ।
ਇਸ ਮੌਕੇ ਜਿਲ੍ਹੇ ਵਿੱਚ ਕੰਮ ਕਰਦੇ ਸਾਰੇ ਸਰਕਾਰੀ, ਸਹਿਕਾਰੀ ਅਤੇ ਗੈਰ-ਸਰਕਾਰੀ ਬੈਂਕਾਂ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖ਼ਾ ਕਨਵੀਨਰ ਐੱਮ. ਐੱਸ. ਮੋਤੀ ਪ੍ਰਮੁੱਖ ਜ਼ਿਲ੍ਹਾ ਪ੍ਰਬੰਧਕ ਨੇ ਕਮੇਟੀ ਦੇ ਸਨਮੁੱਖ ਪੇਸ਼ ਕੀਤਾ ਗਿਆ।

ਮੀਟਿੰਗ ਵਿੱਚ ਰਿਜ਼ਰਵ ਬੈਂਕ ਆਫ ਇੰਡੀਆ ਚੰਡੀਗੜ੍ਹ ਤੋਂ ਕਮਲ ਕਿਸ਼ਨ ਐਲ. ਡੀ. ਓ. ਨੇ ਜ਼ਿਲ੍ਹੇ ਅੰਦਰ ਘੱਟ ਕਰਜ਼- ਜਮ੍ਹਾਂ ਅਨੁਪਾਤ ਦੇ ਕਾਰਨਾਂ ਬਾਰੇ ਜਾਣਕਾਰੀ ਮੰਗੀ ਗਈ ਅਤੇ ਅਗਲੀ ਮੀਟਿੰਗ ਵਿੱਚ ਇਸ ਦੀ ਸੂਚਨਾ ਲੈ ਕੇ ਆਉਣ ਦੀ ਹਦਾਇਤ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੀ. ਡੀ ਰੇਸ਼ੋ ਵਿੱਚ ਸੁਧਾਰ ਲਈ ਨਵੇਂ ਸਿਰੇ ਤੋਂ ਨਿਗਰਾਨੀ ਯੋਗ ਕਾਰਵਾਈ ਯੋਜਨਾ (ਐਮ ਏ ਪੀ )ਤਿਆਰ ਕਰਨ ਲਈ ਕਿਹਾ ਗਿਆ।
ਇਸ ਮੌਕੇ ਵੱਖ-ਵੱਖ ਬੈਂਕਾਂ ਦੇ ਜ਼ਿਲ੍ਹਾ ਕੋਆਰਡੀਨੇਟਰਾਂ , ਡਿਸਟ੍ਰਿਕਟ ਇੰਡਸਟਰੀਅਲ ਕੇਂਦਰ , ਰੂਡਸੈਟ ਇੰਸਟੀਚਿਊਟ ਜਲੰਧਰ, ਜ਼ਿਲ੍ਹਾ ਖੇਤੀਬਾੜੀ , ਡੇਅਰੀ ਵਿਕਾਸ, ਮੱਛੀ ਪਾਲਣ, ਬਾਗਬਾਨੀ, ਨਾਬਾਰਡ, ਚੰਡੀਗੜ੍ਹ ਤੋਂ ਏ ਆਈ ਐਫ਼ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੇ ਮੀਟਿੰਗ ਵਿੱਚ ਸ਼ਿਰਕਤ ਕੀਤੀ।

Leave a Comment

Your email address will not be published. Required fields are marked *

Scroll to Top