ਚੰਡੀਗੜ੍ਹ, 13 ਜੁਲਾਈ – ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਸ੍ਰੀਮਤੀ ਹਰਗੋਬਿੰਦ ਕੌਰ ਵੱਲੋਂ ਝੂਠੀਆਂ ਖ਼ਬਰਾਂ ਲਗਵਾ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਰਗੋਬਿੰਦ ਕੌਰ ਵੱਲੋਂ ਫਰੀਦਕੋਟ ਵਿਖੇ ਲਗਾਏ ਗਏ ਧਰਨੇ ਤੋਂ ਬਾਅਦ ਅਖਬਾਰਾਂ ਵਿੱਚ ਖਬਰਾਂ ਲਗਵਾਈਆਂ ਗਈਆਂ ਕਿ ਉਸ ਦੇ (ਹਰਗੋਬਿੰਦ ਕੌਰ) ਬਰਖ਼ਾਸਤਗੀ ਦੇ ਹੁਕਮਾਂ ਉੱਤੇ ਵਿਭਾਗ ਵੱਲੋਂ ਸਟੇਅ ਲਗਾਈ ਜਾ ਰਹੀ ਹੈ।
ਬੁਲਾਰੇ ਨੇ ਦੱਸਿਆ ਕਿ ਮਿਤੀ 11/07/2024 ਨੂੰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵੱਲੋਂ ਡਾਇਰੈਕਟੋਰੇਟ ਦੇ ਦਫਤਰ ਦੇ ਸਾਹਮਣੇ ਧਰਨਾ ਲਗਾਇਆ ਗਿਆ ਸੀ ਅਤੇ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਧਰਨਾ ਚੁਕਾਉਣ ਦੇ ਲਈ ਵਿਭਾਗ ਦੇ ਅਧਿਕਾਰੀਆਂ ਵੱਲੋ ਯੂਨੀਅਨ ਦੇ ਵਫਦ ਨਾਲ ਮੀਟਿੰਗ ਕੀਤੀ ਗਈ ਸੀ।
ਮੀਟਿੰਗ ਵਿੱਚ ਯੂਨੀਅਨ ਵੱਲੋਂ ਮੰਗ ਪੱਤਰ ਦਿੰਦਿਆਂ ਵਿਭਾਗ ਵੱਲੋ ਸ਼੍ਰੀਮਤੀ ਹਰਗੋਬਿੰਦ ਕੌਰ, ਪ੍ਰਧਾਨ ਆਲ ਪੰਜਾਬ ਆਂਗੜਵਾੜੀ ਮੁਲਾਜ਼ਮ ਯੂਨੀਅਨ ਦੀਆਂ ਬਰਖਾਸਤ ਕੀਤੀਆਂ ਸੇਵਾਵਾਂ ਦੇ ਹੁਕਮ ਤੇ ਸਟੇਅ ਲਗਾਉਣ ਦੇ ਲਈ ਮੰਗ ਕੀਤੀ ਗਈ ਸੀ, ਜਿਸ ਸਬੰਧ ਵਿੱਚ ਉਹਨਾਂ ਦੀ ਪ੍ਰਤੀ ਬੇਨਤੀ ਨੂੰ ਉੱਚ ਅਧਿਕਾਰੀਆਂ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਸ਼੍ਰੀਮਤੀ ਹਰਗੋਬਿੰਦ ਕੌਰ ਵੱਲੋਂ ਇਸ ਸਬੰਧੀ ਪ੍ਰੈਸ ਵਿੱਚ ਗਲਤ ਬਿਆਨ ਦਿੰਦੇ ਹੋਏ ਦੱਸਿਆ ਗਿਆ ਕਿ ਉਸ ਦੀਆਂ ਸੇਵਾਵਾਂ ਦੀ ਬਰਖਾਸਤ ਦੀ ਸਬੰਧੀ ਵਿਭਾਗ ਵੱਲੋਂ ਸਟੇਅ ਲਗਾਇਆ ਜਾ ਰਿਹਾ ਹੈ, ਜਦਕਿ ਮੀਟਿੰਗ ਦੇ ਵਿੱਚ ਕੇਵਲ ਉਹਨਾਂ ਦੀ ਪ੍ਰਤੀ ਬੇਨਤੀ ਨੂੰ ਲੈ ਕੇ ਉੱਚ ਅਧਿਕਾਰੀਆਂ ਤੱਕ ਪਹੁੰਚਾਉਣ ਦੀ ਗੱਲ ਹੋਈ ਸੀ।

















































