ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 26 ਜੁਲਾਈ:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ. ਕਾਬਲ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸਵਰਗ ਸਿਧਾਰ ਗਏ 90 ਸਾਲਾ ਸ. ਕਾਬਲ ਸਿੰਘ, ਪਿਤਾ ਸ. ਅਮਰਜੀਤ ਸਿੰਘ ਸੰਦੋਆ ਸਾਬਕਾ ਵਿਧਾਇਕ (ਹਲਕਾ ਰੂਪਨਗਰ), ਨਿਰਪੱਖ ਸੋਚ ਵਾਲੇ ਤੇ ਅਗਾਂਹਵਧੂ ਵਿਚਾਰਾਂ ਦੇ ਧਾਰਨੀ ਸਨ।

ਜਿਕਰਯੋਗ ਹੈ ਕਿ ਅਚਾਨਕ ਤਬੀਅਤ ਖਰਾਬ ਹੋਣ ਮਗਰੋਂ ਉਨ੍ਹਾਂ ਨੂੰ ਰੂਪਨਗਰ ਦੇ ਪਰਮਾਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਆਖਰੀ ਸਾਹ ਲਿਆ।

ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

———–

Leave a Comment

Your email address will not be published. Required fields are marked *

Scroll to Top