ਥਾਣਾ ਦਸੂਹਾ ਜਿਲ੍ਹਾ ਹੁਸ਼ਿਆਰਪੁਰ ਪੁਲਿਸ ਵਲੋਂ 02 ਨਸ਼ਾ ਤਸਕਰਾ ਨੂੰ ਕੀਤਾ ਗ੍ਰਿਫਤਾਰ

ਹੋਸ਼ਿਆਰਪੁਰ – ਜਿਲ੍ਹਾ ਹੁਸ਼ਿਆਰਪੁਰ ਦੇ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਸ੍ਰੀ ਸੁਰਿੰਦਰ ਲਾਂਬਾ IPS ਜੀ ਨੇ ਜਿਲ੍ਹੇ ਅੰਦਰ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਹਨਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਸਰਬਜੀਤ ਸਿੰਘ ਬਾਹੀਆ PPS, ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਜੀ ਦੀ ਸੁਪਰਵੀਜਨ ਅਧੀਨ ਸ੍ਰੀ ਜਗਦੀਸ਼ ਰਾਜ PPS, ਉਪ ਕਪਤਾਨ ਪੁਲਿਸ, ਸਬ ਡਵੀਜ਼ਨ ਦਸੂਹਾ ਜੀ ਦੀ ਨਿਗਰਾਨੀ ਹੇਠ, ਐਸ.ਆਈ ਹਰਪ੍ਰੇਮ ਸਿੰਘ, ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਥਾਣਾ ਦਸੂਹਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਹੈ।

ਜਦੋ ASI ਅਨਿਲ ਕੁਮਾਰ ਸਮੇਤ ਪੁਲਿਸ ਪਾਰਟੀ ਦੇ ਦੋਰਾਨੇ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾ ਮੇਨ ਰੋਡ ਗੁਰਦੁਆਰਾ ਸਾਹਿਬ ਗਰਨਾ ਸਾਹਿਬ ਬੋਦਲਾ ਮੇਨ ਜੀ.ਟੀ ਰੋਡ ਪਰ ਮੋਜੂਦ ਸੀ ਤਾ ਇੱਕ ਟਾਟਾ ਏਸ (ਛੋਟਾ ਹਾਥੀ) ਪੀ.ਬੀ-08-ਸੀ.ਬੀ-9428 ਨੂੰ ਰੋਕਿਆ ਤਾਂ ਡਰਾਇਵਰ ਦੇ ਨਾਲ ਬੈਠਾ ਵਿਅਕਤੀ ਹਨੇਰੇ ਦਾ ਫਾਇਦਾ ਲੈ ਕੇ ਖਿਸਕਣ ਲੱਗਾ ਤਾਂ ਉਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਸੁਰਜੀਤ ਸਿੰਘ ਪੁੱਤਰ ਜਗਤ ਸਿੰਘ ਵਾਸੀ ਅਰਗੋਵਾਲ ਥਾਣਾ ਗੜਦੀਵਾਲਾ ਅਤੇ ਦੂਸਰੇ ਨੇ ਆਪਣਾ ਨਾਮ ਗੁਰਦੀਪ ਸਿੰਘ ਪੁੱਤਰ ਕੁੰਦਨ ਸਿੰਘ ਵਾਸੀ ਗੋਂਦਪੁਰ ਥਾਣਾ ਗੜਦੀਵਾਲਾ ਦੱਸਿਆ। ਜਿਹਨਾ ਦੇ ਟਾਟਾ ਏਸ. (ਛੋਟਾ ਹਾਥੀ) ਦੀ ਤਲਾਸ਼ੀ ਕੀਤੀ ਜਿਸ ਵਿੱਚੋ ਪਾਸੋ 06 ਕਿਲੋ ਡੋਡੇ ਚੂਰਾ ਪੋਸਤ ਅਤੇ 22,200/- ਰੁਪਏ ਭਾਰਤੀ ਕਰੰਸੀ ਨੋਟ ਬ੍ਰਾਮਦ ਹੋਏ । ਜਿਸਤੇ ਉਕਤਾਨ ਖਿਲਾਫ ਮੁਕਦਮਾ ਨੰਬਰ 162 ਮਿਤੀ 03-08-2024 ਅ/ਧ 15-61-85 ਐਨਡੀਪੀਐਸ ਐਕਟ ਥਾਣਾ ਦਸੂਆ ਰਜਿਸਟਰ ਕੀਤਾ ਗਿਆ ਹੈ। ਦੋਸ਼ੀਆ ਨੂੰ ਪੇਸ਼ ਅਦਾਲਤ ਕਰਕੇ ਰਿਮਾਂਡ ਹਾਸਲ ਕਰਕੇ ਬੈਕਵਰਡ ਅਤੇ ਫਰਵਰਡ ਲਿੰਕਾ ਬਾਰੇ ਪਤਾ ਜੋਈ ਕੀਤੀ ਜਾ ਰਹੀ ਹੈ। ਮੁੱਕਦਮਾ ਦੀ ਤਫਤੀਸ਼ ਜਾਰੀ ਹੈ।

Leave a Comment

Your email address will not be published. Required fields are marked *

Scroll to Top