‘ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਗੋ ਕੈਂਪ ’ਚ ਵਿਸ਼ੇਸ਼ ਕੈਂਪ ਅੱਜ

ਜਲੰਧਰ 07 ਅਗਸਤ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬਰੂਹਾਂ ’ਤੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਦਰਪੇਸ਼ ਮੁਸ਼ਕਿਲਾਂ ਦੀ ਮੌਕੇ ’ਤੇ ਸੁਣਵਾਈ ਕਰਕੇ ਜਲਦ ਹੱਲ ਨੂੰ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 08 ਅਗਸਤ ਨੂੰ ਕਮਿਊਨਟੀ ਹਾਲ, ਭਾਰਗੋ ਕੈਂਪ, ਜਲੰਧਰ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।

  ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਕਮਿਊਨਟੀ ਹਾਲ ਭਾਰਗੋ ਕੈਂਪ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ ਬਾਅਦ 3 ਵਜੇ ਤੱਕ ਲਗਾਇਆ ਜਾਵੇਗਾ, ਜਿਸ ਵਿੱਚ ਲੋਕਾਂ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਸਲਿਆਂ ਦੀ ਸੁਣਵਾਈ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ।

  ਡਾ. ਅਗਰਵਾਲ ਨੇ ਦੱਸਿਆ ਕਿ ਕੈਂਪ ਵਿੱਚ ਪੈਨਸ਼ਨ, ਐਸ.ਸੀ./ਬੀ.ਸੀ. ਸਰਟੀਫਿਕੇਟ ਆਦਿ ਬਣਾਉਣ ਦੇ ਨਾਲ-ਨਾਲ ਜ਼ਿਲ੍ਹਾ ਭਲਾਈ ਦਫ਼ਤਰ, ਜਲ ਸਪਲਾਈ ਤੇ ਸੀਵਰੇਜ, ਸਿਹਤ ਆਦਿ ਵਿਭਾਗਾਂ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਵੱਖ-ਵੱਖ ਵਿਭਾਗਾਂ/ਦਫ਼ਤਰਾਂ ਦੇ ਅਧਿਕਾਰੀ ਕੈਂਪ ਵਿੱਚ ਮੌਜੂਦ ਰਹਿ ਕੇ ਲੋਕਾਂ ਦੇ ਮਸਲਿਆਂ/ਸਮੱਸਿਆਵਾਂ ਦੀ ਸੁਣਵਾਈ ਕਰਕੇ ਉਨ੍ਹਾਂ ਦਾ ਢੁੱਕਵਾਂ ਹੱਲ ਯਕੀਨੀ ਬਣਾਉਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਏ ਜਾ ਰਹੇ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।

Leave a Comment

Your email address will not be published. Required fields are marked *

Scroll to Top