ਐਸ.ਸੀ.ਸਿਖਿਆਰਥੀਆਂ ਲਈ ਦੋ ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 02 ਸਤੰਬਰ ਤੋਂ

ਜਲੰਧਰ, 23 ਅਗਸਤ – ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਦਵਿੰਦਰ ਸਿੰਘ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ, ਪੰਜਾਬ ਵਲੋਂ ਐਸ.ਸੀ.ਸਿਖਿਆਰਥੀਆਂ ਲਈ ਦੋ ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 02 ਸਤੰਬਰ 2024 ਤੋਂ ਡੇਅਰੀ ਸਿਖਲਾਈ ਕੇਂਦਰ ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ 3500 ਰੁਪਏ ਵਜੀਫ਼ਾ ਵੀ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦੁਧਾਰੂ ਪਸ਼ੂਆਂ ਦੀ ਖ਼ਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖ਼ੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਨੇ ਅੱਗੇ ਦੱਸਿਆ ਕਿ ਸਿਖਿਆਰਥੀਆਂ ਦੀ ਚੋਣ ਜ਼ਿਲ੍ਹਾ ਲੈਵਲ ਕਮੇਟੀ ਵਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਨੁਸੂਚਿਤ ਜਾਤੀ ਦੇ ਵਿਅਕਤੀ ਮਰਦ ਜਾਂ ਔਰਤ ਜਿਨਾਂ ਦੀ ਉਮਰ 18 ਤੋਂ 55 ਸਾਲ ਦੇ ਵਿੱਚ ਹੋਵੇ, ਪੰਜਵੀਂ ਪਾਸੋ ਹੋਵੇ, ਪੇਂਡੂ ਪਿਛੋਕੜ ਨਾਲ ਸਬੰਧ ਰੱਖਦਾ ਹੋਵੇ ਸਮੇਤ ਅਧਾਰ ਕਾਰਡ, ਯੋਗਤਾ ਸਰਟੀਫਿਕੇਟ, ਅਨੁਸੂਚਿਤ ਜਾਤੀ ਸਰਟੀਫਿਕੇਟ ਲੈ ਕੇ 29 ਅਗਸਤ 2024 ਨੂੰ ਦਫ਼ਤਰ,ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਜਲੰਧਰ ਵਿਖੇ ਫਾਰਮ ਭਰ ਸਕਦੇ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਸਿਖਲਾਈ ਉਪਰੰਤ ਉਮੀਦਵਾਰਾਂ ਨੂੰ 2, 5, 10 ਦੁਧਾਰੂ ਪਸ਼ੂਆਂ ਦੀ ਖ਼ਰੀਦ ’ਤੇ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 98781-44601 ਅਤੇ ਮੋਬਾਇਲ ਨੰਬਰ 94787-26641 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Comment

Your email address will not be published. Required fields are marked *

Scroll to Top