ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਉਦਯੋਗਾਂ ਨੂੰ ਦਰਪੇਸ਼ ਮਸਲਿਆਂ ਦਾ ਹੱਲ ਪਹਿਲ ਦੇ ਆਧਾਰ ’ਤੇ ਕਰਨ ਦੀਆਂ ਹਦਾਇਤਾਂ

ਜਲੰਧਰ, 2 ਸਤੰਬਰ :- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਦਯੋਗਾਂ ਨੂੰ ਦਰਪੇਸ਼ ਮਸਲਿਆਂ ਦਾ ਹੱਲ ਪਹਿਲ ਦੇ ਆਧਾਰ ’ਤੇ ਕਰਨ ਦੀਆਂ ਹਦਾਇਤਾਂ ਦਿੱਤੀਆਂ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਇੰਡਸਟਰੀ ਦੇ ਕਿਰਤ, ਰੋਜ਼ਗਾਰ ਬਿਊਰੋ, ਆਬਕਾਰੀ ਤੇ ਕਰ, ਨਗਰ ਨਿਗਮ ਜਲੰਧਰ, ਜੇ.ਡੀ.ਏ., ਡਿਪਟੀ ਡਾਇਰੈਕਟਰ ਫੈਕਟਰੀ, ਜੀ.ਐਮ. ਡੀ.ਆਈ.ਸੀ., ਮਾਲ ਵਿਭਾਗ, ਪੁਲਿਸ, ਪੀ.ਡਬਲਯੂ.ਡੀ., ਪੀ.ਐਸ.ਪੀ.ਸੀ.ਐਲ. ਸਮੇਤ ਵੱਖ-ਵੱਖ ਵਿਭਾਗਾਂ ਨਾਲ ਜੁੜੇ ਮੁੱਦਿਆਂ ਅਤੇ ਮੰਗਾਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।



ਡਾ. ਅਗਰਵਾਲ ਨੇ ਇਨ੍ਹਾਂ ਮੁੱਦਿਆਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ 10 ਦਿਨਾਂ ਦੇ ਅੰਦਰ-ਅੰਦਰ ਢੁੱਕਵੀਂ ਕਾਰਵਾਈ ਅਮਲ ਵਿੱਚ ਲਿਆਉਂਦਿਆਂ ਡੀਸੀ ਦਫ਼ਤਰ ਵਿਖੇ ਰਿਪੋਰਟ ਪੇਸ਼ ਕਰਨ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਨਅਤਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਖਾਸ ਕਰ ਜ਼ਿਲ੍ਹਾ ਪੱਧਰ ਨਾਲ ਸਬੰਧਤ ਸਮੱਸਿਆਵਾਂ ਦੇ ਨਿਪਟਾਰੇ ਲਈ ਫੌਰੀ ਢੁੱਕਵੇਂ ਕਦਮ ਚੁੱਕੇ ਜਾਣ।

ਉਨ੍ਹਾਂ ਹਦਾਇਤ ਕੀਤੀ ਕਿ ਉਦਯੋਗਿਕ ਇਲਾਕਿਆਂ ਵਿੱਚ ਸੜਕਾਂ, ਸੀਵਰੇਜ, ਲਾਈਟਾਂ, ਪਾਣੀ, ਸਫਾਈ ਨਾਲ ਸਬੰਧਤ ਮੁਸ਼ਕਲਾਂ ਦਾ ਨਿਪਟਾਰਾ ਤੁਰੰਤ ਪ੍ਰਭਾਵ ਨਾਲ ਕੀਤਾ ਜਾਣਾ ਚਾਹੀਦਾ ਹੈ।



ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਜ਼ਿਲ੍ਹੇ ਦੀ ਇੰਡਸਟਰੀ ਦੀਆਂ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਅਤੇ ਕਾਰੋਬਾਰ ਕਰਨ ਲਈ ਉਨ੍ਹਾਂ ਨੂੰ ਸਾਜਗਾਰ ਮਾਹੌਲ ਦੇਣ ਲਈ ਵਚਨਬੱਧ ਹੈ।

ਇਸ ਮੌਕੇ ਜੀ.ਐਮ.ਡੀ.ਆਈ.ਸੀ. ਦੀਪ ਸਿੰਘ ਗਿੱਲ, ਫੰਕਸ਼ਨਲ ਮੈਨੇਜਰ ਡੀ.ਆਈ.ਸੀ. ਮਨਜੀਤ ਸਿੰਘ ਲਾਲੀ, ਵਧੀਕ ਕਮਿਸ਼ਨਰ ਨਗਰ ਨਿਗਮ ਅਮਰਜੀਤ ਬੈਂਸ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।  

ਕੈਪਸ਼ਨ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਉਦਯੋਗਾਂ ਦੀਆਂ ਮੰਗਾਂ ਤੇ ਮੁਸ਼ਕਲਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

Leave a Comment

Your email address will not be published. Required fields are marked *

Scroll to Top