ਨਸ਼ਾ ਛੱਡ ਚੁੱਕੇ ਅਤੇ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਦੀ ਜਾਗਰੂਕਤਾ ਲਈ ਲਗਾਏ ਜਾਣ ਵਿਸ਼ੇਸ਼ ਕੈਂਪ- ਹਰਕਮਲ ਪ੍ਰੀਤ ਸਿੰਘ ਖੱਖ

ਜਲੰਧਰ, 05 ਸਤੰਬਰ – ਐਸ.ਐਸ.ਪੀ. (ਦਿਹਾਤੀ) ਹਰਕਮਲਪ੍ਰੀਤ ਸਿੰਘ ਖੱਖ ਵਲੋਂ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵਿਭਾਗ ਚਲਾਏ ਜਾ ਰਹੇ ਵੱਖ-ਵੱਖ ਸਿਖਲਾਈ ਕੋਰਸਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ ਗਈ। ਇਸ ਮੌਕੇ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਨਸ਼ਾ ਛੱਡ ਚੁੱਕੇ ਅਤੇ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾਣ ਅਤੇ ਉਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਸ਼ਿਆਂ ’ਤੇ ਨਿਰਭਰ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਦਿਹਾਤੀ ਖੇਤਰ ਦੇ ਥਾਣਿਆਂ ਨਾਲ ਤਾਲਮੇਲ ਕਰਕੇ ਹਰ ਹਫ਼ਤੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਚਲਾਏ ਜਾ ਰਹੇ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਅਜਿਹੇ ਨੌਜਵਾਨਾਂ ਇਨ੍ਹਾਂ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਸੂਬੇ ਦੀ ਆਰਥਿਕ ਤਰੱਕੀ ਵਿੱਚ ਸਰਗਰਮ ਭੂਮਿਕਾ ਨਿਭਾ ਸਕਣ। 
ਇਸ ਮੌਕੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਬਲਾਕ ਮਿਸ਼ਨ ਮੈਨੇਜਰ ਸੂਰਜ ਕਲੇਰ ਨੇ ਦੱਸਿਆ ਕਿ ਨੌਜਵਾਨਾਂ ਨੂੰ ਵੱਖ-ਵੱਖ ਸਿਖਲਾਈ ਕੋਰਸਾਂ ਜਿਵੇਂ ਡੀ-ਡਗਕੀ, ਸੀ-ਪਾਈਟ ਅਤੇ ਹੁਨਰ ਵਿਕਾਸ ਯੋਜਨਾ ਬਾਰੇ ਜਾਣੂੰ ਕਰਵਾਇਆ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅਜਿਹੇ ਨੌਜਵਾਨਾਂ ਨਾਲ ਰਾਬਤਾ ਕਾਇਮ ਕਰਕੇ ਹੁਨਰ ਸਿਖਲਾਈ ਕੇਂਦਰਾਂ ਵਿੱਚ ਹੁਨਰ ਸਿਖਲਾਈ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਪੂਰਥਲਾ ਥੇਹ ਕਾਂਜਲਾ ਵਿਖੇ ਸੀ-ਪਾਈਟ ਸੈਂਟਰ ਅਧੀਨ ਚੱਲ ਰਹੇ ਕੋਰਸਾਂ ਵਿੱਚ ਸ਼ਾਮਿਲ ਕੀਤਾ ਜਾਵੇਗਾ ਅਤੇ ਇਸ ਸੈਂਟਰ ਵਿੱਚ ਜਿਨਾਂ ਵਲੋਂ ਸੀ.ਆਰ.ਪੀ.ਐਫ., ਬੀ.ਐਸ.ਐਫ., ਆਈ.ਟੀ.ਬੀ.ਪੀ., ਐਸ.ਐਸ.ਸੀ., ਅਸਾਮ ਰਾਈਫ਼ਲ ਅਤੇ ਸੀ.ਆਈ.ਐਸ.ਐਫ. ਵਿੱਚ ਭਰਤੀ ਲਈ ਫਾਰਮ ਭਰੇ ਗਏ ਹਨ ਨੂੰ ਮੁਫ਼ਤ ਤਿਆਰੀ ਕਰਵਾਈ ਜਾਵੇਗੀ।
ਇਸ ਮੌਕੇ ਹੋਰਨਾਂ ਤੋਂ ਡੀ.ਐਸ.ਪੀ ਰਾਜੇਸ਼ ਕੁਮਾਰ ਅਤੇ ਇੰਸਪੈਕਟਰ ਮੀਨਾ ਕੁਮਾਰੀ ਵੀ ਹਾਜ਼ਰ ਸਨ।
————-

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top