ਜਲੰਧਰ, 7 ਸਤੰਬਰ – ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੇਜਰ ਡਾ. ਅਮਿਤ ਮਹਾਜਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2003 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 8 ਸਤੰਬਰ 2024 ਨੂੰ ਜੈਨ ਮਹਾਂ ਪਰਵ ਸੰਵਤਸਰੀ ਦੇ ਸਬੰਧ ਵਿੱਚ ਜ਼ਿਲ੍ਹਾ ਜਲੰਧਰ ਵਿੱਚ ਮੀਟ ਅਤੇ ਆਂਡਿਆਂ ਦੀਆਂ ਸਾਰੀਆਂ ਦੁਕਾਨਾਂ ਅਤੇ ਰੇਹੜੀਆਂ, ਬੁੱਚੜਖਾਨੇ ਆਦਿ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਇਸ ਦਿਨ ਹੋਟਲ, ਢਾਬਿਆਂ ਅਤੇ ਅਹਾਤਿਆਂ ਤੇ ਮੀਟ/ਆਂਡੇ ਬਣਾਉਣ ਅਤੇ ਪਰੋਸਣ ’ਤੇ ਪੂਰਨ ਪਾਬੰਦੀ ਹੋਵੇਗੀ।
- +91 99148 68600
- info@livepunjabnews.com